Delhi News: ਰਾਮਲੀਲਾ ਦੌਰਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Oct 6, 2024, 12:46 pm IST
Updated : Oct 6, 2024, 12:46 pm IST
SHARE ARTICLE
The actor who played the role of Ram died due to heart attack Delhi News
The actor who played the role of Ram died due to heart attack Delhi News

Delhi News: ਦਿੱਲੀ ਦੇ ਸ਼ਾਹਦਰਾ 'ਚ ਵਾਪਰੀ ਘਟਨਾ

The Actor who played the role of Ram died due to heart attack: ਦਿੱਲੀ ਦੇ ਸ਼ਾਹਦਰਾ ਇਲਾਕੇ ਦੇ ਵਿਸ਼ਵਕਰਮਾ ਨਗਰ 'ਚ ਰਾਮਲੀਲਾ ਦੌਰਾਨ ਭਗਵਾਨ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਕਲਾਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦੋਂ ਕਲਾਕਾਰ ਨੂੰ ਦਿਲ ਦਾ ਦੌਰਾ ਪਿਆ ਤਾਂ ਉਹ ਸਟੇਜ 'ਤੇ ਭਗਵਾਨ ਰਾਮ ਦੀ ਭੂਮਿਕਾ ਨਿਭਾ ਰਿਹਾ ਸੀ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਰਾਮ ਦੀ ਭੂਮਿਕਾ ਨਿਭਾਉਣ ਵਾਲੇ ਕਲਾਕਾਰ ਦਾ ਨਾਂ ਸੁਸ਼ੀਲ ਕੌਸ਼ਿਕ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ 45 ਸਾਲਾ ਸੁਸ਼ੀਲ ਕੌਸ਼ਿਕ ਸਟੇਜ 'ਤੇ ਰਾਮ ਦਾ ਕਿਰਦਾਰ ਨਿਭਾਅ ਰਹੇ ਹਨ ਅਤੇ ਸਹੀ ਢੰਗ ਨਾਲ ਡਾਇਲਾਗ ਬੋਲ ਰਹੇ ਹਨ।

ਇਸ ਦੌਰਾਨ ਉਨ੍ਹਾਂ ਦੇ ਨਾਲ ਸਟੇਜ 'ਤੇ ਹੋਰ ਕਲਾਕਾਰ ਵੀ ਮੌਜੂਦ ਹਨ। ਇਸ ਦੌਰਾਨ ਅਚਾਨਕ ਸੁਸ਼ੀਲ ਆਪਣੇ ਦਿਲ 'ਤੇ ਹੱਥ ਰੱਖ ਕੇ ਸਟੇਜ ਦੇ ਪਿਛਲੇ ਪਾਸੇ ਜਾਂਦਾ ਨਜ਼ਰ ਆ ਰਿਹਾ ਹੈ। ਪੁਲਿਸ ਮੁਤਾਬਕ ਸੁਸ਼ੀਲ ਨੂੰ ਸਟੇਜ 'ਤੇ ਦਿਲ ਦਾ ਦੌਰਾ ਪਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਰ ਉਹ ਮਰ ਗਿਆ। ਦੱਸਿਆ ਜਾਂਦਾ ਹੈ ਕਿ ਸੁਸ਼ੀਲ ਕੌਸ਼ਿਕ ਪੇਸ਼ੇ ਤੋਂ ਪ੍ਰਾਪਰਟੀ ਡੀਲਰ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement