Sonam Wangchuk ਦੀ ਪਤਨੀ ਵਲੋਂ ਦਾਇਰ ਪਟੀਸ਼ਨ 'ਤੇ Supreme Court 'ਚ ਸੁਣਵਾਈ
Published : Oct 6, 2025, 12:23 pm IST
Updated : Oct 6, 2025, 12:23 pm IST
SHARE ARTICLE
Supreme Court to Hear Petition Filed by Sonam Wangchuk's Wife Latest News in Punjabi 
Supreme Court to Hear Petition Filed by Sonam Wangchuk's Wife Latest News in Punjabi 

ਕੇਂਦਰ ਸਰਕਾਰ ਸਮੇਤ ਲੱਦਾਖ ਪ੍ਰਸ਼ਾਸਨ ਤੇ ਜੋਧਪੁਰ ਜੇਲ ਨੂੰ ਨੋਟਿਸ ਜਾਰੀ 

Supreme Court to Hear Petition Filed by Sonam Wangchuk's Wife Latest News in Punjabi ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵਲੋਂ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਵਿਰੁਧ ਅਤੇ ਪਤੀ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ, ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ, ਜੋਧਪੁਰ ਕੇਂਦਰੀ ਜੇਲ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ।

ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦਾ ਕਹਿਣਾ ਹੈ ਕਿ ਪਰਵਾਰ ਨੂੰ ਨਜ਼ਰਬੰਦੀ ਦੇ ਆਧਾਰ ਨਹੀਂ ਦੱਸੇ ਗਏ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਨਜ਼ਰਬੰਦੀ ਦੇ ਆਧਾਰ ਪਹਿਲਾਂ ਹੀ ਨਜ਼ਰਬੰਦ ਨੂੰ ਦਿਤੇ ਜਾ ਚੁੱਕੇ ਹਨ ਅਤੇ ਉਹ ਉਨ੍ਹਾਂ ਪਤਨੀ ਨੂੰ ਆਧਾਰਾਂ ਦੀ ਇਕ ਕਾਪੀ ਦੇਣ ਦੀ ਜਾਂਚ ਕਰਨਗੇ। 

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਗੀਤਾਂਜਲੀ ਅੰਗਮੋ ਨੂੰ ਪਤੀ ਨਾਲ ਮੁਲਕਾਤ ਦੀ ਇਜਾਜ਼ਤ ਦੇ ਦਿਤੀ ਹੈ। ਦੱਸ ਦਈਏ ਕਿ ਲੇਹ ਹਿੰਸਾ ਤੋਂ ਬਾਅਦ NSA ਤਹਿਤ ਸੋਨਮ ਵਾਂਗਚੁਕ ਗ੍ਰਿਫ਼ਤਾਰ ਹਨ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 14 ਅਕਤੂਬਰ ਲਈ ਮੁਲਤਵੀ ਕਰ ਦਿਤੀ ਹੈ। 

(For more news apart from Supreme Court to Hear Petition Filed by Sonam Wangchuk's Wife Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement