
ਸੌਦਾ ਸਾਧ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੰਗਾ ਅਤੇ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ।
ਪੰਚਕੂਲਾ: ਸੌਦਾ ਸਾਧ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੰਗਾ ਅਤੇ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।
Honeypreet
ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਸਾਰੇ ਦੋਸ਼ੀਆਂ ਦੇ ਦੋਸ਼ ਤੈਅ ਕੀਤੇ ਸਨ।
Honeypreet
ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਸੁਣਵਾਈ ਚੱਲ ਰਹੀ ਹੈ। ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ 'ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਪੰਚਕੂਲਾ 'ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।