
1984 ਸਿੱਖ ਕਤਲੇਆਮ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ 'ਚ ਹੀ ਰਹਿਣਾ ਪਵੇਗਾ।
ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ 'ਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕੀਤੀ।
Sajjan Kumar
ਕੋਰਟ ਨੇ ਜੇਲ੍ਹ ‘ਚ ਬੰਦ ਸੱਜਣ ਕੁਮਾਰ ਦੀ ਮੈਡਕੀਲ ਜਾਂਚ ਲਈ ਏਮਸ ਦੇ ਡਾਇਰੈਕਟਰ ਨੂੰ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਉਣ ਨੂੰ ਕਿਹਾ ਹੈ।ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਚਾਰ ਹਫਤਿਆਂ 'ਚ ਬੋਰਡ ਰਿਪੋਰਟ ਦਾਖਲ ਕਰੇ। ਸੱਜਣ ਕੁਮਾਰ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ।
Sajjan Kumar
ਅਸਲ ‘ਚ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੂਨ 2020 ਲਈ ਸੂਚੀਬੱਧ ਕੀਤੀ ਸੀ। ਇਸ ‘ਚ ਸੱਜਣ ਕੁਮਾਰ ਨੇ ਜਲਦੀ ਸੁਣਵਾਈ ਦੀ ਅਰਜ਼ੀ ਲਾਈ ਸੀ। 1984 ਦੰਗਿਆਂ ਦੇ ਮਾਮਲਿਆਂ ‘ਚ ਦੋਸ਼ੀ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।