ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਰਾਤ ਭਰ ਚੱਲੀ ਗੋਲੀਬਾਰੀ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਅੱਤਵਾਦੀਆਂ ਦੀ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ। ਪੁਲਿਸ ਨੇ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਸਾਂਝੀ ਕੀਤੀ।
Militant killed in encounter
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਖੂਫੀਆ ਜਾਣਕਾਰੀ ਮਿਲਣ 'ਤੇ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਚਲਾਈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕੀਤੀ, ਜਿਸ ਕਾਰਨ ਦੋ ਲੋਕ ਜ਼ਖਮੀ ਹੋਏ।
Encounter in baramulla of jammu kashmir
Militant killed in encounter
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਇਲਾਕੇ ਨੂੰ ਘੇਰੀ ਰੱਖਿਆ ਅਤੇ ਸਵੇਰੇ ਹੋਈ ਮੁਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ। ਪੁਲਿਸ ਵੱਲੋਂ ਮ੍ਰਿਤਕ ਅੱਤਵਾਦੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
