
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੇਂ ਨਿਰਦੇਸ਼ਾਂ ਮੁਤਾਬਕ ਸਬੰਧਤ ਖੇਤਰ ਦੇ ਕਾਲਜ ਅਤੇ ਯੂਨੀਵਰਸਿਟੀਆਂ ਸਬੰਧਤ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਪੜਾਅਵਾਰ ਤਰੀਕੇ ਨਾਲ ਖੋਲ੍ਹੇ ਜਾ ਸਕਦੇ ਹਨ।
UGC
ਇਸ ਦੀ ਜਾਣਕਾਰੀ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਦਿੱਤੀ। ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਅਤੇ ਸਿਹਤ ਨਾਲ ਸਬੰਧਤ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਲਾਜ਼ਮੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਰੀਆਂ ਸੰਸਥਾਵਾਂ ਨੂੰ ਕੈਂਪਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਦਾ ਧਿਆਨ ਰੱਖਣਾ ਹੋਵੇਗਾ।
College
ਕੈਂਪਸ ਵਿਚ ਸਿਹਤ ਸੁਰੱਖਿਆ ਲਈ ਥਰਮਲ ਸਕਰੀਨਿੰਗ, ਸਮਾਜਕ ਦੂਰੀ, ਸੈਨੀਟਾਈਜ਼ਰ ਦੀ ਵਰਤੋਂ ਆਦਿ ਸਾਵਧਾਨੀਆਂ ਵਰਤਣੀਆਂ ਹੋਣਗੀਆਂ। ਦਿਸ਼ਾ ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਿਰਫ਼ ਤਾਂ ਹੀ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ ਜੇਕਰ ਉਹ ਕੰਟੇਨਮੈਂਟ ਜ਼ੋਨ ਤੋਂ ਬਾਹਰ ਹੋਣਗੇ।
Students
ਇਸ ਦੇ ਨਾਲ ਹੀ ਕੰਟੇਨਮੈਂਟ ਜ਼ੋਨ ਵਿਚ ਰਹਿਣ ਵਾਲੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਕਾਲਜਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਕੰਟੇਨਮੈਂਟ ਜ਼ੋਨ ਵਿਚ ਨਾ ਜਾਣ। ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।