ਬਿਹਾਰ : ਸਪਿਰਟ ਤੋਂ ਤਿਆਰ ਹੋਈ ਸੀ ਜ਼ਹਿਰੀਲੀ ਸ਼ਰਾਬ,ਪ੍ਰਸ਼ਾਸਨ ਹੋਇਆ ਸਖ਼ਤ 
Published : Nov 6, 2021, 3:03 pm IST
Updated : Nov 6, 2021, 3:03 pm IST
SHARE ARTICLE
poisonous liquor
poisonous liquor

ਮੌਤਾਂ ਤੋਂ ਬਾਅਦ ਪ੍ਰਸ਼ਾਸਨ ਨੇ ਕੀਤਾ ਸਖ਼ਤ ਕਾਰਵਾਈ ਦਾ ਹੁਕਮ, ਹੁਣ ਤੱਕ 19 ਲੋਕ ਗ੍ਰਿਫ਼ਤਾਰ

ਨਵੀਂ ਦਿੱਲੀ : ਬਿਹਾਰ 'ਚ ਪਿਛਲੇ ਕੁਝ ਦਿਨਾਂ ਵਿਚ ਪਾਬੰਦੀ ਦੇ ਦਾਅਵਿਆਂ ਦੀਆਂ ਧੱਜੀਆਂ ਉਡਾਉਂਦੇ ਹੋਏ, ਕੁਝ ਜ਼ਿਲ੍ਹਿਆਂ ਵਿਚ ਨਕਲੀ ਸ਼ਰਾਬ ਪੀਣ ਨਾਲ ਮੌਤਾਂ ਦੇ ਮਾਮਲੇ ਸਾਹਮਣੇ ਆਏ ਹਨ। ਬਿਹਾਰ ਦੇ ਗੋਪਾਲਗੰਜ, ਬੇਤੀਆ ਅਤੇ ਪੱਛਮੀ ਚੰਪਾਰਨ ਵਿਚ ਪਿਛਲੇ 2-3 ਦਿਨਾਂ ਵਿਚ 20 ਤੋਂ ਵੱਧ ਮੌਤਾਂ ਹੋਈਆਂ ਹਨ। ਪਿਛਲੇ 15 ਦਿਨਾਂ ਵਿਚ ਨਕਲੀ ਸ਼ਰਾਬ ਪੀਣ ਕਾਰਨ 40 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਲੋਕ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਹਨ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕੁਝ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ ਹੈ।

LiquorLiquor

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਅਤੇ ਇਸ ਮੁੱਦੇ 'ਤੇ ਵਿਰੋਧੀ ਧਿਰਾਂ ਦੇ ਸੂਬਾ ਸਰਕਾਰ 'ਤੇ ਹਮਲਿਆਂ ਤੋਂ ਬਾਅਦ ਹੁਣ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਨਕਲੀ ਸ਼ਰਾਬ ਦੇ ਸੇਵਨ ਨਾਲ ਹੋ ਰਹੀਆਂ ਮੌਤਾਂ ਦੇ ਮੁੱਦੇ 'ਤੇ ਸੀਐਮ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਬੈਠਕ 'ਚ ਸੀ.ਐੱਮ ਨਿਤੀਸ਼ ਨੇ ਬਿਹਾਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਜਾਂਚ ਕਰਨ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿਤੇ ਹਨ।

ਗੋਪਾਲਗੰਜ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾਕਟਰ ਨਵਲ ਕਿਸ਼ੋਰ ਚੌਧਰੀ ਦੇ ਅਨੁਸਾਰ, ਜਾਂਚ ਵਿਚ ਪਾਇਆ ਗਿਆ ਹੈ ਕਿ ਜ਼ਹਿਰੀਲੀ ਸ਼ਰਾਬ, ਜੋ ਲੋਕਾਂ ਦੀ ਮੌਤ ਦਾ ਕਾਰਨ ਬਣੀ ਹੈ, ਸਪਿਰਟ ਤੋਂ ਤਿਆਰ ਕੀਤੀ ਗਈ ਹੈ।ਬਿਹਾਰ 'ਚ ਜ਼ਹਿਰੀਲੀ ਸ਼ਰਾਬ ਦੇ ਸੇਵਨ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਤੇ ਪ੍ਰਸ਼ਾਸਨ ਦੀ ਸਖ਼ਤੀ ਤੋਂ ਬਾਅਦ ਗੋਪਾਲਗੰਜ ਦੇ ਐੱਸਪੀ ਆਨੰਦ ਕੁਮਾਰ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ 50 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ।

Poisonous alcohol intensity, 10 deathsPoisonous alcohol 

ਇਨ੍ਹਾਂ ਛਾਪਿਆਂ ਵਿਚ ਹੁਣ ਤੱਕ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 270 ਲੀਟਰ ਦੇਸੀ ਸ਼ਰਾਬ ਵੀ ਜ਼ਬਤ ਕੀਤੀ ਗਈ ਹੈ। ਐਸਪੀ ਆਨੰਦ ਕੁਮਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਨੇ ਇਸ ਮਾਮਲੇ ਵਿਚ ਲਾਪਰਵਾਹੀ ਵਰਤੀ ਤਾਂ ਲਾਪਰਵਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement