
ਸਥਾਨਕ ਮਜ਼ਦੂਰਾਂ ਲਈ ਖੋਲ੍ਹਿਆ ਗਿਆ ਹੈ ਸਿਰਫ 5 ਫੁੱਟ ਦਾ ਰਸਤਾ
ਨਵੀਂ ਦਿੱਲੀ: ਟਿਕਰੀ ਬਾਰਡਰ ’ਤੇ ਕਿਸਾਨ ਮੋਰਚੇ ਵਾਲੀ ਥਾਂ ਤੋਂ ਰਸਤਾ ਖੋਲ੍ਹਣ ਦੀਆਂ ਖ਼ਬਰਾਂ ਤੋਂ ਬਾਅਦ ਕਿਸਾਨ ਆਗੂਆਂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਰਫ ਕੰਮਾਂ-ਕਾਰਾਂ ’ਤੇ ਜਾਣ ਵਾਲੇ ਆਮ ਲੋਕਾਂ ਲਈ ਛੋਟੇ ਰਸਤੇ ਖੋਲ੍ਹੇ ਗਏ ਹਨ। ਇਸ ਦੇ ਜ਼ਰੀਏ ਸਿਰਫ ਦੁਪਹੀਆ ਵਾਹਨ ਜਾਂ ਐਮਰਜੈਂਸੀ ਐਂਬੂਲੈਂਸ ਨੂੰ ਹੀ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਥਾਨਕ ਲੋਕ ਸ਼ੁਰੂ ਤੋਂ ਉਹਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ, ਇਸ ਲਈ ਉਹਨਾਂ ਨੂੰ ਹੋ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਇਹ ਫੈਸਲਾ ਲਿਆ ਗਿਆ।
Farmer leaders at Tikri border
ਹੋਰ ਪੜ੍ਹੋ: ਕਿਸਾਨਾਂ ਨੂੰ ਸਿੰਘੂ ਬਾਰਡਰ 'ਤੇ ਆਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਲਗਾ ਦਿੱਤੀ ਫ਼ੌਜ!
ਕਿਸਾਨ ਆਗੂ ਮਨਜੀਤ ਰਾਇ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਵੱਡੇ ਵਾਹਨ ਜਾਂ ਕਾਰਾਂ ਆਦਿ ਲਈ ਰਸਤਾ ਨਹੀਂ ਖੋਲ੍ਹਿਆ ਜਾਵੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਟਿਕਰੀ ਬਾਰਡਰ ’ਤੇ ਪਹਿਰਾ ਦੇ ਰਹੇ ਕਿਸਾਨਾਂ ਵਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
Farmer leaders at Tikri border
ਹੋਰ ਪੜ੍ਹੋ: 49 ਦਿਨਾਂ 'ਚ ਜ਼ੀਰੋ ਹੈ ਚੰਨੀ ਸਰਕਾਰ ਦੀ ਕਾਰਗੁਜ਼ਾਰੀ : ਹਰਪਾਲ ਸਿੰਘ ਚੀਮਾ
ਇਸ ਤੋਂ ਇਲਾਵਾ ਕਿਸਾਨ ਆਗੂ ਜੰਗਵੀਰ ਚੌਹਾਨ ਨੇ ਕਿਹਾ ਕਿ ਗੋਦੀ ਮੀਡੀਆ ਵਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਟਿਕਰੀ ਬਾਰਡਰ ’ਤੇ ਸਿਰਫ ਪੰਜ ਫੁੱਟ ਰਸਤਾ ਖੋਲ੍ਹਿਆ ਗਿਆ ਹੈ। ਇਹ ਰਸਤਾ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਿਆ ਜਾਂਦਾ ਹੈ। ਇਹ ਸਿਰਫ ਉਹਨਾਂ ਲੋਕਾਂ ਲਈ ਹੈ, ਜੋ ਕਿਸਾਨਾਂ ਦਾ ਸਾਥ ਦੇ ਰਹੇ ਹਨ। ਕਿਸਾਨ ਆਗੂ ਨੇ ਦੱਸਿਆ ਕਿ ਇਹ ਰਸਤਾ ਸਰਕਾਰ ਵਲੋਂ ਹੀ ਰੋਕਿਆ ਗਿਆ ਸੀ।
Farmer leaders at Tikri border
ਹੋਰ ਪੜ੍ਹੋ: ਅਜੇ ਵੀ ਵੱਡੀ ਕੁਰਸੀ 'ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ
ਸਥਾਨਕ ਕਮੇਟੀ ਦੇ ਆਗੂਆਂ ਨੇ ਵੀ ਕਿਹਾ ਕਿ ਜਦੋਂ ਸਰਕਾਰ ਵਲੋਂ ਰਸਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਮੇਟੀ ਮੈਂਬਰਾਂ ਨੂੰ ਉਹਨਾਂ ਨੂੰ ਤੁਰੰਤ ਰੋਕ ਦਿੱਤਾ ਸੀ। ਉਹਨਾਂ ਦੱਸਿਆ ਕਿ ਟਿਕਰੀ ਬਾਰਡਰ ਤੋਂ ਬਹਾਦਰਗੜ੍ਹ ਤੱਕ ਜਾਂਦੇ ਰਸਤੇ ਵਿਚ ਕਈ ਫੈਕਟਰੀਆਂ ਆਉਂਦੀਆਂ ਹਨ, ਜਿੱਥੇ ਕਈ ਮਜ਼ਦੂਰ ਕੰਮ ਕਰਦੇ ਹਨ। ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਸੀ। ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ।