ਕਿਸਾਨ ਨਾਰਨੌਂਦ PS ਦਾ ਘਿਰਾਓ ਰੱਖਣਗੇ ਜਾਰੀ, 8 ਨੂੰ SP ਹਾਂਸੀ ਦੇ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ 
Published : Nov 6, 2021, 5:26 pm IST
Updated : Nov 6, 2021, 5:26 pm IST
SHARE ARTICLE
Farmers Protest In Narnaud
Farmers Protest In Narnaud

ਕੁਲਦੀਪ ਸਿੰਘ ਰਾਣਾ 'ਤੇ ਹਮਲਾ ਕਰਨ ਵਾਲੇ ਭਾਜਪਾ ਸਾਂਸਦ ਅਤੇ ਉਸ ਦੇ ਸਾਥੀਆਂ 'ਤੇ ਕੇਸ ਦਰਜ ਕੀਤਾ ਜਾਵੇ

 

ਹਿਸਾਰ - ਕਿਸਾਨਾਂ ਨੇ ਨਾਰਨੌਂਦ ਥਾਣੇ ਅੱਗੇ ਆਪਣਾ ਧਰਨਾ ਤੇਜ਼ ਕਰ ਦਿੱਤਾ ਹੈ। ਸੂਬੇ ਭਰ ਤੋਂ ਹਜ਼ਾਰਾਂ ਕਿਸਾਨ ਇੱਥੇ ਪੁੱਜਣ ਲੱਗ ਗਏ ਹਨ।  ਕਿਸਾਨਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ। ਇਸ ਤੋਂ ਇਲਾਵਾ ਕੁੱਟਮਾਰ ਕਰਨ ਵਾਲੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ ਦੇ ਪੀਏ ਅਤੇ ਗੰਨਮੈਨ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਹੈ ਕਿ ਉਙ ਥਾਣੇ ਦਾ ਘਿਰਾਓ ਜਾਰੀ ਰੱਖਣਗੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਕਿਸਾਨਾਂ ਨੇ ਇਹ ਮੰਗ ਕੀਤੀ ਹੈ ਕਿ ਕੁਲਦੀਪ ਸਿੰਘ ਰਾਣਾ 'ਤੇ ਹਮਲਾ ਕਰਨ ਵਾਲੇ ਭਾਜਪਾ ਸਾਂਸਦ ਅਤੇ ਉਸ ਦੇ ਸਾਥੀਆਂ 'ਤੇ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ 8 ਨਵੰਬਰ ਨੂੰ SP ਹਾਂਸੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਅਗਲੀ ਕਾਰਵਾਈ ਵੀ 8 ਨਵੰਬਰ ਨੂੰ ਹੀ ਤੈਅ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement