ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦੇ ਫ਼ੈਸਲੇ ’ਤੇ ਬੋਲੇ ਲਾਲੂ, ‘5 ਨਹੀਂ 50 ਰੁਪਏ ਘੱਟ ਕਰੋ’
Published : Nov 6, 2021, 7:46 am IST
Updated : Nov 6, 2021, 7:46 am IST
SHARE ARTICLE
Lalu Prasad yadav
Lalu Prasad yadav

ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਬੁਧਵਾਰ ਨੂੰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ।

ਨਵੀਂ ਦਿੱਲੀ  : ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਬੁਧਵਾਰ ਨੂੰ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ’ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਮੋਦੀ ’ਤੇ ਨਿਸ਼ਾਨਾ ਵਿਨਿ੍ਹਆ ਹੈ। ਉਨ੍ਹਾਂ ਨੇ ਇਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਫਿਰ ਤੋਂ ਕੀਮਤਾਂ ਵਧਾ ਦੇਣਗੇ।

ਲਾਲੂ ਯਾਦਵ ਨੇ ਕਿਹਾ,‘‘ਨਰਿੰਦਰ ਮੋਦੀ ਨੇ ਜੋ ਨਾਟਕ ਕੀਤਾ, ਉਹ ਫ਼ਰਜ਼ੀ ਹੈ। 50 ਰੁਪਏ (ਪ੍ਰਤੀ ਲੀਟਰ) ਘੱਟ ਕਰਨਾ ਚਾਹੀਦਾ ਹੈ। ਇਸ ਤੋਂ ਕੋਈ ਰਾਹਤ ਨਹੀਂ ਮਿਲੀ। ਉਹ ਕੁਝ ਦਿਨਾਂ ਬਾਅਦ ਇਸ ਨੂੰ ਫਿਰ ਵਧਾ ਦੇਣਗੇ।’’ ਦਰਅਸਲ ਸਰਕਾਰ ਨੇ ਬੀਤੇ ਦਿਨ ਪਟਰੌਲ ’ਤੇ 5 ਰੁਪਏ ਅਤੇ ਡੀਜ਼ਲ ’ਤੇ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਵਿਚ ਕਟੌਤੀ ਕੀਤੀ ਹੈ। ਇਸ ਨਾਲ ਦਿੱਲੀ ’ਚ ਪਟਰੌਲ ਦੀ ਕੀਮਤ ਮੌਜੂਦਾ 110.04 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 105.04 ਰੁਪਏ ਪ੍ਰਤੀ ਲੀਟਰ ’ਤੇ ਆ ਗਈ, ਜਦਕਿ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 88.42 ਰੁਪਏ ਪ੍ਰਤੀ ਲੀਟਰ ’ਤੇ ਆ ਗਈ।

Petrol PricePetrol Price

ਦੱਸ ਦੇਈਏ ਕਿ ਐਕਸਾਈਜ਼ ਡਿਊਟੀ ’ਚ ਇਹ ਹੁਣ ਤਕ ਦੀ ਸੱਭ ਤੋਂ ਵੱਡੀ ਕਟੌਤੀ ਹੈ ਅਤੇ ਇਸ ਦੇ ਨਾਲ ਹੀ ਮਾਰਚ 2020 ਤੋਂ ਮਈ 2020 ਦਰਮਿਆਨ ਪਟਰੌਲ ਅਤੇ ਡੀਜ਼ਲ ’ਤੇ 13 ਰੁਪਏ ਅਤੇ 16 ਰੁਪਏ ਪ੍ਰਤੀ ਲੀਟਰ ਟੈਕਸ ਦੇ ਵਾਧੇ ਦਾ ਇਕ ਹਿੱਸਾ ਵਾਪਸ ਲੈ ਲਿਆ ਗਿਆ ਹੈ। ਐਕਸਾਈਜ਼ ਡਿਊਟੀ ’ਚ ਉਸ ਸਮੇਂ ਦੇ ਵਾਧੇ ਨੇ ਪਟਰੌਲ ’ਤੇ ਕੇਂਦਰੀ ਟੈਕਸ ਨੂੰ 32.9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 31.8 ਰੁਪਏ ਪ੍ਰਤੀ ਲੀਟਰ ਤਕ ਪਹੁੰਚਾ ਦਿਤਾ ਸੀ।

  ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਭਾਜਪਾ ਸ਼ਾਸਤ ਨੌਂ ਸੂਬਿਆਂ ਅਸਾਮ, ਤਿ੍ਰਪੁਰਾ, ਮਨੀਪੁਰ, ਕਰਨਾਟਕ, ਗੋਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਨੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੂ ਕਟੌਤੀ ਦਾ ਐਲਾਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement