ਸਵੇਰ ਦੀ ਸੈਰ ਲਈ ਘਰੋਂ ਬਾਹਰ ਗਏ ਦਾਦੇ ਪੋਤੇ ਨੂੰ ਟਰੱਕ ਨੇ ਮਾਰੀ ਟੱਕਰ, ਦੋਵਾਂ ਦੀ ਹੋਈ ਮੌਤ

By : GAGANDEEP

Published : Nov 6, 2022, 3:03 pm IST
Updated : Nov 6, 2022, 4:04 pm IST
SHARE ARTICLE
PHOTO
PHOTO

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ

 

 ਸੁਲਤਾਨਪੁਰ : ਉੱਤਰ ਪ੍ਰਦੇਸ਼ ਦੇ  ਸੁਲਤਾਨਪੁਰ 'ਚ ਸੜਕ ਹਾਦਸੇ 'ਚ ਪੋਤੇ ਦੀ ਮੌਤ ਤੋਂ ਬਾਅਦ ਟਰੌਮਾ ਸੈਂਟਰ ਲਖਨਊ 'ਚ ਦਾਖਲ ਦਾਦੇ ਦੀ ਵੀ ਐਤਵਾਰ ਨੂੰ ਮੌਤ ਹੋ ਗਈ। ਘਰ ਵਿੱਚ ਦੋ ਮੌਤਾਂ ਨਾਲ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦਰਅਸਲ ਧਮੌਰ ਦਾ ਰਹਿਣ ਵਾਲਾ ਸ਼੍ਰੀਰਾਮ ਸ਼ਰਮਾ (70) ਆਪਣੇ ਪੋਤੇ ਗੋਲੂ (17) ਨਾਲ ਸਵੇਰ ਦੀ ਸੈਰ 'ਤੇ  ਗਿਆ ਸੀ। ਜਿੱਥੇ ਰਾਏਬਰੇਲੀ ਤੋਂ ਆ ਰਹੇ ਟਰੱਕ ਦਾ ਟਾਇਰ ਅਚਾਨਕ ਫਟ ਗਿਆ। ਟਾਇਰ ਫਟਣ ਕਾਰਨ ਬੇਕਾਬੂ ਹੋਏ ਟਰੱਕ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ ਤੇ ਪਲਟ ਗਿਆ। ਗੋਲੂ ਟਰੱਕ ਦੀ ਟੱਕਰ ਤੋਂ ਕੁਝ ਦੂਰੀ 'ਤੇ ਡਿੱਗ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਟੱਕਰ 'ਚ ਸ਼੍ਰੀਰਾਮ ਸ਼ਰਮਾ ਜ਼ਖਮੀ ਹੋ ਗਿਆ ਸੀ ਜਿਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ ਤੇ ਅੱਜ ਉਹਨਾਂ ਨੇ ਵੀ ਦਮ ਤੋੜ ਦਿੱਤਾ।

ਪੁਲਿਸ ਨੇ ਹਸਪਤਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਸਐਚਓ ਸ਼ਿਆਮ ਸੁੰਦਰ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement