New Delhi News: ਦੀਵਾਲੀ 'ਤੇ CM ਕੇਜਰੀਵਾਲ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਮੁਲਾਜ਼ਮਾਂ ਨੂੰ 7000-7000 ਰੁਪਏ ਦਾ ਬੋਨਸ 

By : SNEHCHOPRA

Published : Nov 6, 2023, 1:54 pm IST
Updated : Nov 6, 2023, 3:43 pm IST
SHARE ARTICLE
Arvind Kejriwal, Chief Minister, Delhi
Arvind Kejriwal, Chief Minister, Delhi

'ਦਿੱਲੀ ਸਰਕਾਰ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਮੇਰਾ ਪ੍ਰਵਾਰ ਹਨ'

New Delhi News: ਸੀਐਮ ਕੇਜਰੀਵਾਲ ਨੇ ਸਰਕਾਰੀ ਮੁਲਾਜ਼ਮਾਂ ਲਈ ਬੋਨਸ ਦਾ ਐਲਾਨ ਕੀਤਾ ਹੈ।  ਸੀਐਮ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਬੋਨਸ ਦਾ ਐਲਾਨ ਕੀਤਾ ਹੈ। ਗਰੁੱਪ ਬੀ ਅਤੇ ਗਰੁੱਪ ਸੀ ਦੇ ਮੁਲਾਜ਼ਮਾਂ ਨੂੰ 7000 ਰੁਪਏ ਦਾ ਬੋਨਸ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦਰਅਸਲ ਦਿੱਲੀ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿਤਾ ਹੈ।

ਸੀਐਮ ਕੇਜਰੀਵਾਲ ਨੇ ਆਪਣੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਦਿੱਲੀ ਸਰਕਾਰ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਮੇਰਾ ਪ੍ਰਵਾਰ ਹਨ ਅਤੇ ਅੱਜ ਮੈਂ ਉਨ੍ਹਾਂ ਲਈ ਇਕ ਖ਼ੁਸ਼ਖ਼ਬਰੀ ਲੈ ਕੇ ਆਇਆ ਹਾਂ। ਦਿੱਲੀ ਸਰਕਾਰ ਵੱਲੋਂ ਪਿਛਲੇ 8 ਸਾਲਾਂ ਵਿਚ ਸਿੱਖਿਆ ਅਤੇ ਸਿਹਤ ਤੋਂ ਲੈ ਕੇ ਬੁਨਿਆਦੀ ਢਾਂਚੇ ਆਦਿ ਦੇ ਸਾਰੇ ਕੰਮਾਂ ਵਿਚ ਸਭ ਤੋਂ ਅਹਿਮ ਜ਼ਿੰਮੇਵਾਰੀ ਸਰਕਾਰੀ ਮੁਲਾਜ਼ਮਾਂ ਨੇ ਨਿਭਾਈ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਸਦਕਾ ਅਸੀਂ ਦਿੱਲੀ ਨੂੰ ਲੋਕਾਂ ਦੇ ਸੁਪਨਿਆਂ ਦਾ ਸ਼ਹਿਰ ਬਣਾ ਦਿੱਤਾ ਹੈ। ਇਹ ਮਹੀਨਾ ਤਿਉਹਾਰਾਂ ਦਾ ਮਹੀਨਾ ਹੈ ਅਤੇ ਇਸ ਵਿਚ ਅਸੀਂ ਆਪਣੇ ਸਮੂਹ ਬੀ ਅਤੇ ਸੀ ਮੁਲਾਜ਼ਮਾਂ ਨੂੰ 7000-7000 ਰੁਪਏ ਦਾ ਬੋਨਸ ਦੇ ਰਹੇ ਹਾਂ।

ਉਨ੍ਹਾਂ ਨੇ ਇਹ ਵੀ ਕਿਹਾ, ‘ਅਸੀਂ ਇਹ ਫੈਸਲਾ ਦਿੱਲੀ ਸਰਕਾਰ ਦੀ ਤਰਫੋਂ ਲਿਆ ਹੈ। ਇਸ ਸਮੇਂ ਦਿੱਲੀ ਸਰਕਾਰ ‘ਚ ਕਰੀਬ 80 ਹਜ਼ਾਰ ਮੁਲਾਜ਼ਮ ਹਨ ਅਤੇ ਇਹ ਬੋਨਸ ਦੇਣ ‘ਤੇ ਕਰੀਬ 56 ਹਜ਼ਾਰ ਕਰੋੜ ਰੁਪਏ ਖਰਚ ਆਉਣਗੇ। ਸਰਕਾਰ ਹੋਣ ਦੇ ਨਾਤੇ, ਅਸੀਂ ਹਮੇਸ਼ਾ ਆਪਣੇ ਮੁਲਾਜ਼ਮਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੀਐਮ ਕੇਜਰੀਵਾਲ ਨੇ ਦਿੱਲੀ ਨਗਰ ਨਿਗਮ ਦੇ ਸਫਾਈ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਸੀ। ਦਿੱਲੀ ਨਗਰ ਨਿਗਮ ਦੇ 5000 ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਸਾਲ 2004 ਤੋਂ ਪੱਕਾ ਮੰਨਿਆ ਜਾਵੇਗਾ।

(For more news apart from On the Occasion of Diwali CM Kejriwal Announced Bonas To The Workers, stay tuned to Rozana Spokesman).

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement