India‘ਤੁਸੀਂ ਹਿੰਦੂ ਹੋ, ਸਿੱਖ ਜਥੇ ਨਾਲ ਨਹੀਂ ਜਾ ਸਕਦੇ ਪਾਕਿਸਤਾਨ' 
Published : Nov 6, 2025, 12:39 pm IST
Updated : Nov 6, 2025, 12:55 pm IST
SHARE ARTICLE
Representative Image.
Representative Image.

ਪ੍ਰਕਾਸ਼ ਪੁਰਬ ਸਮਾਗਮਾਂ ਲਈ ਹਿੰਦੂ ਸ਼ਰਧਾਲੂ ਨੂੰ ਪਾਕਿਸਤਾਨ ਤੋਂ ਵਾਪਸ ਭੇਜਿਆ ਭਾਰਤ

Hindu Devotees Sent Back to India From Pakistan for Prakash Purb Celebrations Latest News in Punjabi ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਲਗਭਗ 1900 ਸਿੱਖ ਸ਼ਰਧਾਲੂਆਂ ਦਾ ਇਕ ਜਥਾ ਮੰਗਲਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਗਿਆ ਸੀ। ਅਮਰ ਚੰਦ ਵੀ ਉਸੇ ਜਥੇ ਦਾ ਹਿੱਸਾ ਸੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਰਿਵਾਰ ਸਮੇਤ ਜਾਣਾ ਚਾਹੁੰਦਾ ਸੀ।

ਭਾਵੁਕ ਹੁੰਦਿਆਂ ਉਨ੍ਹਾਂ ਦਸਿਆ ਕਿ, ‘‘ਪਾਕਿਸਤਾਨੀ ਅਧਿਕਾਰੀਆਂ ਨੇ ਸਾਨੂੰ ਕਿਹਾ ਕਿ ਤੁਸੀਂ ਹਿੰਦੂ ਹੋ, ਤੁਸੀਂ ਸਿੱਖ ਜਥੇ ਨਾਲ ਨਹੀਂ ਜਾ ਸਕਦੇ।" ਅਤੇ ਅਮਰ ਚੰਦ ਨੂੰ ਉਸ ਦੇ ਪਰਵਾਰ ਦੇ ਛੇ ਹੋਰ ਮੈਂਬਰਾਂ ਸਮੇਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਗੁਆਂਢੀ ਦੇਸ਼ ਵਿਚ ਦਾਖ਼ਲ ਹੋਣ ਤੋਂ ਬਾਅਦ ਵਾਪਸ ਭੇਜ ਦਿਤਾ ਗਿਆ।

ਚੰਦ ਨੇ ਦਾਅਵਾ ਕੀਤਾ ਕਿ ਉਹ ਸਿੱਖ ਧਰਮ ਦੇ ਬਾਨੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਪਾਕਿਸਤਾਨ ਦੇ ਗੁਰਦੁਆਰਿਆਂ ਵਿਚ ਮੱਥਾ ਟੇਕਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਵਾਰ ਦੇ ਛੇ ਮੈਂਬਰਾਂ ਨੂੰ ਇਸ ਲਈ ਵਾਪਸ ਭੇਜ ਦਿਤਾ ਗਿਆ ਕਿਉਂਕਿ ਉਹ ਹਿੰਦੂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਪਾਕਿਸਤਾਨ ਵਿਚ ਦਾਖ਼ਲ ਹੋਣ ਦੀਆਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਸਨ।

ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਰਧਾਲੂਆਂ ਲਈ ਇਕ ਵਿਸ਼ੇਸ਼ ਬੱਸ ਵਿਚ ਬੈਠਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, ‘ਅਸੀਂ ਸੱਤ ਮੈਂਬਰਾਂ ਲਈ ਬੱਸ ਦੀਆਂ ਟਿਕਟਾਂ ’ਤੇ 95,000 ਰੁਪਏ (ਪਾਕਿਸਤਾਨੀ ਕਰੰਸੀ) ਖ਼ਰਚ ਕੀਤੇ ਸਨ। ਫਿਰ ਪਾਕਿਸਤਾਨ ਦੇ ਪੰਜ ਅਧਿਕਾਰੀ ਆਏ ਅਤੇ ਉਨ੍ਹਾਂ ਨੂੰ ਬੱਸ ਤੋਂ ਉਤਰਨ ਲਈ ਕਿਹਾ।’

ਚੰਦ ਨੇ ਦੱਸਿਆ, ‘ਪਾਕਿਸਤਾਨੀ ਅਧਿਕਾਰੀਆਂ ਨੇ ਸਾਨੂੰ ਕਿਹਾ ਕਿ ਤੁਸੀਂ ਹਿੰਦੂ ਹੋ, ਤੁਸੀਂ ਸਿੱਖ ਜਥੇ ਨਾਲ ਨਹੀਂ ਜਾ ਸਕਦੇ। ਫਿਰ ਉਨ੍ਹਾਂ ਨੇ ਸਾਨੂੰ ਵਾਪਸ ਭੇਜ ਦਿਤਾ।’ ਕਾਰਨ ਪੁੱਛਣ ’ਤੇ ਉਨ੍ਹਾਂ ਹਿੰਦੂ ਹੋਣ ਕਾਰਨ ਬੱਸ ਨੂੰ ਪਲੀਤ ਕਰਨ ਦਾ ਇਲਜ਼ਾਮ ਲਗਾਇਆ ਗਿਆ ਜੋ ਕਿ ਬਹੁਤ ਸ਼ਰਮਨਾਕ, ਅਪਮਾਨਜਨਕ ਤੇ ਮੰਦਭਾਗਾ ਹੈ। ਜਿਸ ਦਾ ਬਸ ’ਚ ਮੌਜੂਦ ਸੰਗਤ ਵਲੋਂ ਵੀ ਵਿਰੋਧ ਨਹੀਂ ਕੀਤਾ ਗਿਆ। ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮਾਮਲੇ ਤਹਿਤ ਪਾਕਿਸਤਾਨ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। 

ਦਿੱਲੀ ਦੇ ਰਹਿਣ ਵਾਲੇ ਚੰਦ ਜੋ ਪਹਿਲਾਂ ਪਾਕਿਸਤਾਨੀ ਨਾਗਰਿਕ ਸੀ ਪਰ 1999 ਵਿਚ ਭਾਰਤ ਆਇਆ ਅਤੇ 2010 ਵਿਚ ਭਾਰਤੀ ਨਾਗਰਿਕਤਾ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਦਸਿਆ ਕਿ ਜੋ ਪੈਸਾ ਉਨ੍ਹਾਂ ਨੇ ਬੱਸ ਦੀਆਂ ਟਿਕਟਾਂ 'ਤੇ ਖ਼ਰਚ ਕੀਤਾ ਸੀ, ਉਹ ਵੀ ਵਾਪਸ ਨਹੀਂ ਕੀਤਾ ਗਿਆ। ਚੰਦ ਨੇ ਇਹ ਵੀ ਦਾਅਵਾ ਕੀਤਾ ਕਿ ਲਖਨਊ ਦੇ ਸੱਤ ਹੋਰ ਭਾਰਤੀਆਂ ਨੂੰ ਵੀ ਵਾਪਸ ਮੋੜ ਦਿਤਾ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਜਿਹੀਆਂ ਕਾਰਵਾਈਆਂ ਕਾਰਨ ਭਾਰਤ ਦੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਸਬੰਧਾਂ ਵਿਚਕਾਰ ਖਟਾਸ ਪੈਦਾ ਕਰਨਾ ਚਾਹੁੰਦਾ ਹੈ, ਜਿਸ ਵਿਚ ਉਹ ਕਾਮਯਾਬ ਨਹੀਂ ਹੋ ਸਕਦਾ। ਕਿਉਂਕਿ ਭਾਰਤ ਵਿਚ ਹਿੰਦੂ, ਸਿੱਖ, ਮੁਸਲਮਾਨ ਤੇ ਇਸਾਈ ਸੱਭ ਧਰਮਾਂ ਦੇ ਲੋਕ ਇਕ ਹਨ।

ImageImage

ਇਸ ਦੌਰਾਨ ਜਥਾ ਜੋ 4 ਨਵੰਬਰ ਤੋਂ 13 ਨਵੰਬਰ ਤਕ ਪਾਕਿਸਤਾਨ ਦਾ ਦੌਰਾ ਕਰ ਰਿਹਾ ਹੈ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰੇਗਾ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਗੁਆਂਢੀ ਦੇਸ਼ ਵਿਚ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰ ਦਿਤਾ ਸੀ, ਪਰ ਬਾਅਦ ਵਿਚ ਕੇਂਦਰ ਸਰਕਾਰ ਨੇ ਸਿੱਖ ਜਥੇ ਨੂੰ ਪਾਕਿਸਤਾਨ ਵਿਚ ਗੁਰਦੁਆਰਿਆਂ ਦਾ ਦੌਰਾ ਕਰਨ ਦੀ ਇਜਾਜ਼ਤ ਦੇ ਦਿਤੀ ਸੀ।

(For more news apart from Hindu Devotees Sent Back to India From Pakistan for Prakash Purb Celebrations Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement