ਮਿੱਠੂ ਮਦਾਨ ਨੂੰ ਦੱਸਿਆ ਗਿਆ ਅੰਮ੍ਰਿਤਸਰ ਰੇਲ ਹਾਦਸੇ ਦਾ ਜਿੰਮੇਵਾਰ 
Published : Dec 6, 2018, 3:19 pm IST
Updated : Dec 6, 2018, 3:19 pm IST
SHARE ARTICLE
ਮਿਠੂ ਮਦਾਨ
ਮਿਠੂ ਮਦਾਨ

62 ਜਾਨਾਂ ਲੈਣ ਵਾਲੇ ਅੰਮ੍ਰਿਤਸਰ ਰੇਲ ਹਾਦਸੇ ਦੀ ਰੀਪੋਰਟ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਲੀਨ ...

ਅੰਮ੍ਰਿਤਸਰ (ਭਾਸ਼ਾ) : 62 ਜਾਨਾਂ ਲੈਣ ਵਾਲੇ ਅੰਮ੍ਰਿਤਸਰ ਰੇਲ ਹਾਦਸੇ ਦੀ ਰੀਪੋਰਟ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ ਅਤੇ ਇਸ ਮਾਮਲੇ ਦੇ ਜਿੰਮੇਵਾਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਤੇ ਮਿੱਠੂ ਮਦਾਨ ਨੂੰ ਠਹਿਰਾਇਆ ਗਿਆ ਹੈ | ਇਸ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਿਸ਼ੇਸ਼ ਟੀਮ ਦੇ ਵੱਲੋਂ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਗ੍ਰਹਿ ਵਿਭਾਗ ਨੇ  ਮੈਜਿਸਟ੍ਰੇਟ ਜਾਂਚ ਦੀ ਰਿਪੋਰਟ ਮੁਖ ਮੰਤਰੀ ਨੂੰ ਸੌਂਪ ਦਿੱਤੀ ਹੈ। 

Train AccidentTrain Accident

ਦੱਸ ਦੇਈਏ ਕਿ 19 ਅਕਤੂਬਰ ਨੂੰ ਵਾਪਰੇ ਅੰਮ੍ਰਿਤਸਰ ਜੋੜਾ ਫਾਟਕ 'ਤੇ ਹੋ ਰਹੇ ਦੁਸਹਿਰਾ ਸਮਾਗਮ ਵਿਚ ਡਾਕਟਰ ਨਵਜੋਤ ਕੌਰ ਸਿੱਧੂ ਬਤੌਰ ਮੁਖ ਮਹਿਮਾਨ ਪਹੁੰਚੇ ਸਨ ਅਤੇ ਉਸੇ ਸਮਾਗਮ ਦੌਰਾਨ ਇਕ ਟਰੇਨ ਤੇਜ਼ੀ ਨਾਲ ਨਿਕਲੀ ਅਤੇ 62 ਜਾਨਾਂ ਨੂੰ ਆਪਣੇ ਨਾਲ ਲੈ ਗਈ। ਇਸ ਹਾਦਸੇ ਤੋਂ ਬਾਅਦ ਵਿਰੋਧੀਆਂ ਵੱਲੋਂ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਜਿੰਮੇਵਾਰ ਠਹਿਰਾਇਆ ਗਿਆ, ਪਰ ਜਾਂਚ ਟੀਮ ਵਲੋਂ ਸਿੱਧੂ ਜੋੜੇ ਨੂੰ ਬੇਕਸੂਰ ਪਾਇਆ ਗਿਆ ਗਿਆ ਹੈ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।

Train Accident Train Accident

ਉਧਰ ਜਾਂਚ ਟੀਮ ਵੱਲੋਂ ਇਸ ਮਸਲੇ 'ਤੇ  ਰੇਲਵੇ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਅਤੇ ਸਮਾਗਮ ਦੇ ਪ੍ਰਬੰਧਕ ਮਿੱਠੂ ਮਦਾਨ ਨੂੰ ਜਿੰਮੇਵਾਰ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਰੀਪੋਰਟ ਅਜੇ ਅਧਿਕਾਰਿਕ ਤੌਰ 'ਤੇ ਜਾਰੀ ਨਹੀਂ ਕੀਤੀ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement