ਨਾਨਕ ਨਾਮ ਲੇਵਾ ਸੰਗਤ ਲਈ ਆਈ ਹੋਰ ਖ਼ੁਸ਼ਖ਼ਬਰੀ
Published : Dec 6, 2018, 5:45 pm IST
Updated : Dec 6, 2018, 5:45 pm IST
SHARE ARTICLE
SGPC
SGPC

ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚਲਦਿਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਲਈ ਇਕ ਹੋਰ ਖ਼ੁਸ਼ਖ਼ਬਰੀ ਆਈ ਹੈ। ਖ਼ੁਸ਼ਖ਼ਬਰੀ ਇਹ ਹੈ ਕਿ ਉਡੀਸਾ ...

ਨਵੀਂ ਦਿੱਲੀ (ਭਾਸ਼ਾ) : ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚਲਦਿਆਂ ਗੁਰੂ ਨਾਨਕ ਨਾਮਲੇਵਾ ਸੰਗਤਾਂ ਲਈ ਇਕ ਹੋਰ ਖ਼ੁਸ਼ਖ਼ਬਰੀ ਆਈ ਹੈ। ਖ਼ੁਸ਼ਖ਼ਬਰੀ ਇਹ ਹੈ ਕਿ ਉਡੀਸਾ ਦੇ ਜਗਨਨਾਥ ਪੁਰੀ ਵਿਖੇ ਬਾਬੇ ਨਾਨਕ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਯਤਨ ਸਿਰੇ ਚੜ੍ਹਦੇ ਨਜ਼ਰ ਆ ਰਹੇ ਹਨ, ਕਿਉਂਕਿ ਜਗਨਨਾਥ ਮੰਦਰ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ ਹੈ।

SGPCSGPC

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕਾਫ਼ੀ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ ਅਤੇ ਇਸ ਸਬੰਧੀ ਇਕ ਤਿੰਨ ਮੈਂਬਰੀ ਇਕ ਵਫ਼ਦ ਵੀ ਉੜੀਸਾ ਗਿਆ ਸੀ। ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਗਨਨਾਥ ਪੁਰੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਵੀ ਪ੍ਰੋਗਰਾਮ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਉੜੀਸਾ ਜਾਵੇਗਾ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਗੁਰਦੁਆਰਾ ਸਾਹਿਬ ਦੇ ਨਿਰਮਾਣ ਸਬੰਧੀ ਜਗਨਨਾਥ ਪੁਰੀ ਮੰਦਰ ਕਮੇਟੀ ਨਾਲ ਵੀ ਗੱਲਬਾਤ ਕਰੇਗਾ।

SGPCSGPC

ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਦਸ ਦਈਏ ਕਿ ਇਹ ਗੁਰਦੁਆਰਾ ਸਾਹਿਬ ਇਤਿਹਾਸਕ ਹੋਣ ਦੇ ਬਾਵਜੂਦ  ਸਿੱਖ ਸੰਗਤਾਂ ਦੀ ਪਹੁੰਚ ਤੋਂ ਦੂਰ ਸੀ ਅਤੇ ਇਸ ਨੂੰ ਉਦਾਸੀਨ ਮੱਠ ਦੇ ਤੌਰ 'ਤੇ ਦਰਸਾਇਆ ਜਾ ਰਿਹਾ ਸੀ। ਜਗਨਨਾਥ ਪੁਰੀ ਵਿਖੇ ਮੰਦਰ ਤੋਂ ਥੋੜ੍ਹੀ ਦੂਰ ਪੁਰਾਤਨ ਬਾਉਲੀ ਸਾਹਿਬ ਕਾਇਮ ਹੈ ਅਤੇ ਛੋਟੇ ਜਿਹੇ ਇਕ ਕਮਰੇ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ।

SgpcSgpc

ਕਾਗ਼ਜ਼ੀ ਰੀਕਾਰਡ ਅਨੁਸਾਰ ਇਹ ਜਗ੍ਹਾ ਪੌਣਾ ਏਕੜ ਦੇ ਕਰੀਬ ਹੈ ਜਦਕਿ ਅਸਥਾਨ ਮਹਿਜ਼ ਥੋੜ੍ਹੀ ਜਿਹੀ ਜਗ੍ਹਾ 'ਤੇ ਬਣਿਆ ਹੋਇਆ ਹੈ, ਬਾਕੀ ਜਗ੍ਹਾ 'ਤੇ ਮਕਾਨਾਂ, ਦੁਕਾਨਾਂ ਦਾ ਕਬਜ਼ਾ ਹੈ, ਪਰ ਹੁਣ ਖ਼ੁਸ਼ੀ ਦੀ ਗੱਲ ਹੈ ਕਿ ਜਗਨਨਾਥ ਪੁਰੀ ਮੰਦਰ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੂੰ ਪੂਰਨ ਆਸ ਹੈ ਕਿ ਜਗਨਨਾਥ ਪੁਰੀ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਵਿਚ ਪ੍ਰਗਟ ਕੀਤੇ ਭਰੋਸੇ ਅਨੁਸਾਰ ਇਹ ਅਸਥਾਨ ਸੰਗਤ ਦੀ ਭਾਵਨਾ ਅਨੁਸਾਰ ਜਲਦ ਹੀ ਤਿਆਰ ਹੋ ਜਾਵੇਗਾ ਅਤੇ ਨਾਨਕ ਨਾਮ ਲੇਵਾ ਸੰਗਤ ਇੱਥੇ ਨਤਮਸਤਕ ਹੋ ਸਕੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement