
ਜਿੱਥੇ ਖੇਤੀ ਕਾਨੂੰਨਾਂ ਕਾਰਨ ਕਿਸਾਨੀ ਦਾ ਨੁਕਸਾਨ ਹੋ ਰਿਹਾ ਹੈ, ਉਥੇ ਇਸ ਦੇ ਨਾਲ ਵਪਾਰੀ ਵਰਗ ਵੀ ਇਸ ਕਾਰਨ ਪ੍ਰੇਸ਼ਾਨ ਹੈ।
ਪਾਨੀਪਤ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ਼ ਦੌਰਾਨ ਹੁਣ ਇਹ ਕਿਸਾਨੀ ਅੰਦੋਲਨ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੇ ਚਲਦੇ ਪਾਨੀਪਤ ਵਿੱਚ ਪੈਟਰੋਲ ਡੀਜ਼ਲ ਐਸੋਸੀਏਸ਼ਨ ਦੀ ਰਾਜ ਪੱਧਰੀ ਕੋਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ 8 ਤਰੀਖ ਨੂੰ ਰਾਜ ਦੇ ਸਾਰੇ 3468 ਪੈਟਰੋਲ ਪੰਪ ਕਿਸਾਨਾਂ ਦੇ ਸਮਰਥਨ ਵਿੱਚ ਬੰਦ ਰਹਿਣਗੇ।
ਸੂਬਾ ਪ੍ਰਧਾਨ ਨੇ ਕਿਹਾ ਕਿ ਡੀਲਰ ਐਸੋਸੀਏਸ਼ਨ ਵੀ ਕਿਸਾਨਾਂ ਦੀ ਲੜਾਈ ਵਿੱਚ ਉਸ ਦਾ ਸਾਥ ਦੇ ਰਹੀ ਹੈ। ਇਸ ਮੌਕੇ ਪੈਟਰੋਲ ਡੀਜ਼ਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੰਜੀਵ ਚੌਧਰੀ ਨੇ ਕਿਹਾ "ਜਿੱਥੇ ਖੇਤੀ ਕਾਨੂੰਨਾਂ ਕਾਰਨ ਕਿਸਾਨੀ ਦਾ ਨੁਕਸਾਨ ਹੋ ਰਿਹਾ ਹੈ, ਉਥੇ ਇਸ ਦੇ ਨਾਲ ਵਪਾਰੀ ਵਰਗ ਵੀ ਇਸ ਕਾਰਨ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਉਹ ਵੀ ਕਿਸਾਨਾਂ ਦੇ ਬੇਟੇ ਹਨ ਤੇ ਕਿਸਾਨਾਂ ਦਾ ਸਮਰਥਨ ਕਰਦੇ ਹਨ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਲਗਾਤਾਰ 11 ਦਿਨਾਂ ਤੋਂ ਦਿੱਲੀ ਦੀ ਹੱਦ 'ਤੇ ਜਾਰੀ ਹੈ। ਸਰਕਾਰ ਨਾਲ ਗੱਲਬਾਤ ਦੇ ਪੰਜ ਦੌਰ ਬੇਕਾਰ ਗਏ ਹਨ। 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ 8 ਦਸੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਲਈ ਸਮਰਥਨ ਦੇਣ ਦਾ ਐਲਾਨ ਕੀਤਾ ਹੈ।