
ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਵਿਚ ਪੂਰੇ ਦੇਸ਼ ਦੇ ਕਿਸਾਨ ਲਾਮਬੰਦ ਹੋ ਚੁੱਕੇ ਹਨ
ਨਵੀਂ ਦਿੱਲੀ: ਹਰਦੀਪ ਸਿੰਘ ਭੋਗਲ : ਕੇਂਦਰ ਸਰਕਾਰ ਦੇ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਕਿਸੇ ਇੱਕ ਵਿਚਾਰਧਾਰਾ ਦਾ ਨਹੀਂ ਸਗੋਂ ਸਮੁੱਚੀਆਂ ਵਿਚਾਰਧਾਰਾ ਦਾ ਵਿਚਾਧਰਾਵਾਂ ਦਾ ਇਕੱਠ ਹੈ, ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਆਗੂ ਬਲਦੇਵ ਸਿੰਘ ਜ਼ੀਰਾ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਵਿਚ ਪੂਰੇ ਦੇਸ਼ ਦੇ ਕਿਸਾਨ ਲਾਮਬੰਦ ਹੋ ਚੁੱਕੇ ਹਨ, ਹੁਣ ਇਹ ਘੋਲ ਇਕੱਲੀ ਕਿਸਾਨ ਜਥੇਬੰਦੀ ਦਾ ਨਹੀਂ ਰਿਹਾ ਇਹ ਘੋਲ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਬਣ ਗਿਆ ਹੈ, ਸੰਘਰਸ਼ ਵਿੱਚ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।
farmerਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਨੂੰ ਸਰਕਾਰ ਅਤੇ ਨੈਸ਼ਨਲ ਮੀਡੀਏ ਨੇ ਅਤਿਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਕਿਸਾਨਾਂ ਦੇ ਸੰਘਰਸ਼ ਦੀ ਅਗਵਾਈ ਕਰਨ ਵਾਲੀਆਂ ਜਥੇਬੰਦੀਆਂ ਨੇ ਬਦਨਾਮ ਕਰਨਾ ਕਰਨ ਵਾਲੇ ਮੀਡੀਏ ਅਤੇ ਸਰਕਾਰ ਦੇ ਕਿਰਦਾਰ ਨੂੰ ਬੇਨਕਾਬ ਕੀਤਾ ਹੈ।
Pm Narendra Modiਕਿਸਾਨ ਆਗੂ ਬਲਦੇਵ ਜ਼ੀਰਾ ਨੇ ਕਿਹਾ ਕਿ ਮੀਡੀਆ ਵੱਲੋਂ ਪੰਜਾਬੀ ਨੌਜਵਾਨਾਂ ਨੂੰ ਨਸ਼ੇੜੀ ਗੈਂਗਸਟਰ ਕਹਿ ਕੇ ਭੰਡਿਆ ਜਾ ਰਿਹਾ ਸੀ ਪਰ ਅੱਜ ਪੰਜਾਬ ਦੇ ਨੌਜਵਾਨ ਦਿੱਲੀ ਬਾਰਡਰ ਦੀਆਂ ਸੜਕਾਂ ਨੂੰ ਘੇਰੀ ਬੈਠੇ ਹਨ । ਸਾਡਾ ਨੌਜਵਾਨ ਕੁਝ ਸਮੇਂ ਲਈ ਭਟਕ ਗਿਆ ਸੀ ਪਰ ਹੁਣ ਉਹ ਸਾਡੇ ਨਾਲ ਸੰਘਰਸ਼ ਦੇ ਮੈਦਾਨ ਵਿੱਚ ਹਨ।
farmerਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਰਮਾਏਦਾਰੀ ਪੱਖੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣਾ ਚਾਹੁੰਦੀ ਹੈ। ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸੰਘਰਸ਼ ਜਿਨ੍ਹਾ ਮਰਜ਼ੀ ਲੰਬਾ ਚੱਲੇ ਦੇਸ਼ ਦੀ ਕਿਸਾਨ ਲੰਮੀ ਤਿਆਰੀ ਕਰਕੇ ਆਏ ਬੈਠੇ ਹਨ । ਕਾਲੇ ਕਾਨੂੰਨਾਂ ਨੂੰ ਰੱਦ ਕਰਾ ਕੇ ਹੀ ਅਸੀਂ ਵਾਪਸ ਮੁੜਾਂਗੇ।