
ਪੰਜਾਬ ਸਰਕਾਰ ਦੀ ਤਰਫ਼ੋਂ ਮਿ੍ਰਤਕ ਕਿਸਾਨ ਦੇ ਪ੍ਰਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ
ਮਾਨਸਾ,ਖਿਆਲੀ ਚਹਿਲਾਂ ਵਾਲੀ,ਕੁਲਜੀਤ ਸਿੰਘ ਸਿੱਧੂ,ਵਿਨੋਦ ਜੈਨ) : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿਲਾਂ ਵਿਰੁਧ ਚਲ ਰਹੇ ਵੱਡੇ ਕਿਸਾਨ ਅੰਦੋਲਨ ਵਿਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਧੰਨਾ ਸਿੰਘ ਨਮਿਤ ਭੋਗ ਅਤੇ ਅੰਤਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
farmerਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵਲੋਂ ਪੀੜਤ ਪ੍ਰਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ ਜੋ ਕਿ ਮਿ੍ਰਤਕ ਕਿਸਾਨ ਦੀ ਧਰਮਪਤਨੀ ਸ਼੍ਰੀਮਤੀ ਮਨਜੀਤ ਕੌਰ, ਭਰਾ ਅਤੇ ਬੱਚਿਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਪੀੜਤ ਪ੍ਰਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ।
Mann ki Baat, Pm Modiਉਨ੍ਹਾਂ ਕਿਹਾ ਕਿ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਪੰਜ ਯੋਧਿਆਂ ਨੇ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਆਪਣੀ ਸ਼ਹਾਦਤ ਦਿਤੀ ਸੀ ਅਤੇ ਹੁਣ ਕਿਸਾਨ ਸ. ਧੰਨਾ ਸਿੰਘ ਕਿਸਾਨ ਹੱਕਾਂ ਲਈ ਸ਼ਹੀਦ ਹੋ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮਿ੍ਰਤਕ ਕਿਸਾਨ ਦੇ ਬੱਚਿਆਂ ਦੀ ਮਿਆਰੀ ਸਿਖਿਆ ਅਤੇ ਦੋਵੇਂ ਜ਼ਖ਼ਮੀ ਕਿਸਾਨ ਵੀਰਾਂ ਬਲਜਿੰਦਰ ਸਿੰਘ ਅਤੇ ਜਗਤਾਰ ਸਿੰਘ ਦੇ ਇਲਾਜ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।