
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਅੰਦੋਲਨ ਨੂੰ ਤੇਜ ਕਰਨ ਦੀ ਬਣਾਈ ਰਣਨੀਤੀ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਅੰਦੋਲਨ ਨੂੰ ਤੇਜ ਕਰਨ ਦੀ ਰਣਨੀਤੀ ਬਣਾਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦਿੱਲੀ ਬਾਰਡਰ ‘ਤੇ ਵਿਸ਼ੇਸ਼ ਮੀਟਿੰਗ ਕਰ ਕੇ 8 ਦਸੰਬਰ ਦੇ ਭਾਰਤ ਬੰਦ ਬਾਰੇ ਰਣਨੀਤੀ ਬਣਾਈ ਗਈ। ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾਈ ਬੈਠੀ ਹੈ ।
Amit Shah and modiਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਨੀਤੀ ਦੇ ਖ਼ਿਲਾਫ਼ ਅੱਠ ਦਸੰਬਰ ਨੂੰ ਪੂਰੇ ਭਾਰਤ ਵਿਚ ਸਵੇਰ ਤੋਂ ਲੈ ਕੇ ਦੁਪਹਿਰ ਤਿੰਨ ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ 9 ਦਸੰਬਰ ਨੂੰ ਛੇਵੀਂ ਦੌਰ ਦੀ ਗੱਲਬਾਤ ਕਰਨ ਦਾ ਸੱਦਾ ਦਿੱਤਾ ਗਿਆ ਹੈ ,ਜੇਕਰ ਇਸ ਗੱਲਬਾਤ ਦੌਰਾਨ ਵੀ ਕਿਸੇ ਸਿੱਟੇ ‘ਤੇ ਨਾ ਪੁੱਜੇ ਤਾਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਮਿਲ ਕੇ ਵੱਡਾ ਐਕਸ਼ਨ ਉਲੀਕਣਗੀਆਂ।
farmerਕਿਸਾਨ ਆਗੂਆਂ ਕਿਹਾ ਕਿ ਸੰਘਰਸ਼ ਨੂੰ ਤੇਜ਼ ਕਰਨਾ ਸਾਡੀ ਮਜਬੂਰੀ ਹੈ। ਤਿੰਨੇ ਕਾਨੂੰਨ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਨੂੰ ਫਿਰ ਤੋਂ ਦੁਹਰਾਉਂਦਿਆਂ ਕਿਸਾਨ ਆਗੂਆਂ ਕਿਹਾ ਕਿ ਦੇਸ਼ ਦੇ ਕਿਸਾਨ ਤਿੰਨੇ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਮੁੜਨਗੇ।
FARMERਕਿਸਾਨ ਆਗੂਆਂ ਨੇ ਦੱਸਿਆ ਕਿ ਦੇਸ਼ ਦੀਆਂ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਅੱਠ ਦਸੰਬਰ ਦੇ ਭਾਰਤ ਬੰਦ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ, ਜਿਸਦਾ ਕਿਸਾਨ ਜਥੇਬੰਦੀਆਂ ਧੰਨਵਾਦ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਐਂਬੂਲੈਂਸ ਤੇ ਵਿਆਹ ਵਾਲੀਆਂ ਗੱਡੀਆਂ ਲਈ ਵਿਸ਼ੇਸ਼ ਤੌਰ ‘ਤੇ ਖੁੱਲ੍ਹਾ ਰਸਤਾ ਖੁੱਲਾ ਰੱਖਿਆ ਜਾਵੇਗਾ।