
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਵਿਰੋਧ ਨੂੰ ਗੰਭੀਰਤਾ ਨਾਲ ਲਵੇ ਕਿਉਂਕਿ ਜੇ ਇਹ ਰੁਕਾਵਟ ਜਾਰੀ ਰਹੀ ਤਾਂ ਅੰਦੋਲਨ ਸਿਰਫ ਦਿੱਲੀ ਤੱਕ ਹੀ ਸੀਮਿਤ ਨਹੀਂ ਰਹੇਗਾ
ਮੁੰਬਈ- ਐਨਸੀਪੀ ਮੁਖੀ ਸ਼ਰਦ ਪਵਾਰ ਨੇ ਐਤਵਾਰ ਨੂੰ ਕੇਂਦਰ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਜੇ ਇਹ ਰੁਕਾਵਟ ਜਾਰੀ ਰਹੀ ਤਾਂ ਅੰਦੋਲਨ ਸਿਰਫ ਦਿੱਲੀ ਤੱਕ ਹੀ ਸੀਮਿਤ ਨਹੀਂ ਰਹੇਗਾ ਬਲਕਿ ਪੂਰੇ ਦੇਸ਼ ਦੇ ਲੋਕ ਕਿਸਾਨਾਂ ਦੇ ਨਾਲ ਖੜੇ ਹੋਣਗੇ। ਪਵਾਰ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਕਿਸਾਨ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤਾਂ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
photoਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ,“ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਰਿਹਾ। ਮੈਨੂੰ ਉਮੀਦ ਹੈ ਕਿ ਸਰਕਾਰ ਸੂਝਵਾਨ ਹੋਵੇਗੀ ਅਤੇ ਉਹ ਮਸਲੇ ਦੇ ਹੱਲ ਲਈ ਧਿਆਨ ਲਵੇਗੀ। ਜੇ ਇਹ ਅੜਿੱਕਾ ਜਾਰੀ ਰਿਹਾ ਤਾਂ ਰੋਸ ਪ੍ਰਦਰਸ਼ਨ ਸਿਰਫ ਦਿੱਲੀ ਤੱਕ ਸੀਮਿਤ ਨਹੀਂ ਰਹਿਣਗੇ,ਬਲਕਿ ਪੂਰੇ ਦੇਸ਼ ਦੇ ਲੋਕ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਨਾਲ ਖੜੇ ਹੋਣਗੇ।
Farmer meeting with central governmentਧਿਆਨ ਯੋਗ ਹੈ ਕਿ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ 8 ਦਸੰਬਰ ਨੂੰ ‘ਭਾਰਤ ਬੰਦ ’ਦਾ ਸੱਦਾ ਦਿੱਤਾ ਹੈ । ਕਿਸਾਨਾਂ ਅਤੇ ਕੇਂਦਰ ਵਿਚਾਲੇ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ ਹੈ। ਪਵਾਰ ਨੇ ਕਿਹਾ ਕਿ ਦੇਸ਼ ਦੀ ਖੇਤੀਬਾੜੀ ਅਤੇ ਖੁਰਾਕ ਲੜੀ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ,"ਇਨ੍ਹਾਂ ਰਾਜਾਂ ਦੇ ਕਿਸਾਨ ਨਾ ਸਿਰਫ ਸਾਨੂੰ ਭੋਜਨ ਦਿੰਦੇ ਹਨ,ਬਲਕਿ ਉਹ ਭਾਰਤ ਦੇ ਅਨਾਜ ਦੀ ਸਪਲਾਈ,ਖਾਸ ਕਰਕੇ ਇੱਕ ਦਰਜਨ ਤੋਂ ਵੱਧ ਦੇਸ਼ਾਂ ਨੂੰ ਚਾਵਲ ਅਤੇ ਕਣਕ ਦੀ ਸਪਲਾਈ ਵਿੱਚ ਵੱਡੇ ਸਪਲਾਇਰ ਹਨ।"
farmerਪਵਾਰ ਨੇ ਕਿਹਾ ਕਿ ਜਦੋਂ ਤਿੰਨੋਂ ਖੇਤੀਬਾੜੀ ਬਿੱਲ ਸੰਸਦ ਵਿਚ ਲਿਆਂਦੇ ਗਏ ਸਨ,ਤਦ ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨੇ ਕਿਹਾ ਸੀ ਕਿ ਬਿੱਲਾਂ ਨੂੰ ਜਲਦੀ ਵਿਚ ਪਾਸ ਨਹੀਂ ਕੀਤਾ ਜਾਣਾ ਚਾਹੀਦਾ। ਪਾਰਟੀਆਂ ਨੇ ਬਿੱਲਾਂ 'ਤੇ ਵਿਚਾਰ ਵਟਾਂਦਰੇ ਕਰਨ ਅਤੇ ਇਨ੍ਹਾਂ ਨੂੰ ਸਿਲੈਕਟ ਕਮੇਟੀ ਨੂੰ ਭੇਜਣ ਦੀ ਮੰਗ ਕੀਤੀ ਸੀ,ਪਰ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ ਅਤੇ ਹੁਣ ਇਸ ਦੇ ਨਤੀਜੇ ਭੁਗਤਣੇ ਪੈ ਰਹੇ ਹਨ ।