ਦਿੱਲੀ ਵਿਧਾਨ ਸਭਾ ਦੇ ਪੈਨਲ ਸਾਹਮਣੇ ਪੇਸ਼ ਹੋਣ ਲਈ ਕੰਗਨਾ ਰਣੌਤ ਨੇ ਮੰਗਿਆ ਹੋਰ ਸਮਾਂ
Published : Dec 6, 2021, 3:10 pm IST
Updated : Dec 6, 2021, 3:10 pm IST
SHARE ARTICLE
Kangana Ranaut
Kangana Ranaut

ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।

ਨਵੀਂ ਦਿੱਲੀ: ਕੰਗਨਾ ਰਣੌਤ ਨੇ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਕੰਗਨਾ ਰਣੌਤ ਦੇ ਵਕੀਲ ਨੇ ਇਕ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਕੰਗਨਾ ਨਿੱਜੀ ਅਤੇ ਪੇਸ਼ੇਵਰ ਕਾਰਨਾਂ ਕਰਕੇ ਅੱਜ ਨਹੀਂ ਆ ਸਕਦੀ। ਕੰਗਨਾ ਨੇ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ, ਅੱਜ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਉਸ ਦੇ ਕਹਿਣ 'ਤੇ ਕਮੇਟੀ ਆਪਣਾ ਫ਼ੈਸਲਾ ਲੈ ਕੇ ਉਸ ਨੂੰ ਸੂਚਿਤ ਕਰੇਗੀ'।

Raghav ChadhaRaghav Chadha

ਦੱਸ ਦਈਏ ਕਿ ਅਭਿਨੇਤਰੀ ਕੰਗਨਾ ਰਣੌਤ ਵਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਖਿਲਾਫ਼ ਨਫਰਤ ਭਰੇ ਬਿਆਨ ਦਿੱਤੇ ਜਾ ਰਹੇ ਹਨ। ਕਮੇਟੀ ਨੂੰ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਕੰਗਨਾ ਰਣੌਤ ਨੂੰ ਨੋਟਿਸ ਭੇਜਿਆ ਹੈ।

Kangana Ranaut gets death threats over her post Kangana Ranaut

ਅਭਿਨੇਤਰੀ ਨੂੰ ਭੇਜੇ ਨੋਟਿਸ 'ਚ ਉਸ ਨੂੰ 6 ਦਸੰਬਰ ਨੂੰ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਅੱਜ ਕੰਗਨਾ ਰਣੌਤ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਈ। ਕੰਗਨਾ ਰਣੌਤ ਨੇ ਵਿਧਾਨ ਸਭਾ ਕਮੇਟੀ ਤੋਂ ਕੁਝ ਹੋਰ ਸਮਾਂ ਮੰਗਿਆ ਹੈ।

Kangana RanautKangana Ranaut

ਜ਼ਿਕਰਯੋਗ ਹੈ ਕਿ ਕੰਗਨਾ ਅਕਸਰ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਕੰਗਨਾ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਲੈ ਕੇ ਵੀ ਵਿਵਾਦਿਤ ਬਿਆਨ ਦਿੱਤਾ ਸੀ, ਜਿਸ ਕਾਰਨ ਉਸ ਦੀ ਕਾਫੀ ਆਲੋਚਨਾ ਹੋਈ। ਇਸ ਦੇ ਚਲਦਿਆਂ ਬੀਤੇ ਦਿਨੀਂ ਕਿਸਾਨਾਂ ਵਲੋਂ ਕੰਗਨਾ ਰਣੌਤ ਦਾ ਘਿਰਾਓ ਵੀ ਕੀਤਾ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement