ਬੀ.ਆਰ. ਅੰਬੇਡਕਰ ਨੇ ਹਮੇਸ਼ਾ ਔਰਤ ਅਤੇ ਦਲਿਤ ਸਸ਼ਕਤੀਕਰਨ 'ਤੇ ਜ਼ੋਰ ਦਿੱਤਾ: ਵਿਜੇ ਸਾਂਪਲਾ
Published : Dec 6, 2022, 7:16 pm IST
Updated : Dec 6, 2022, 7:16 pm IST
SHARE ARTICLE
Vijay Sampla
Vijay Sampla

ਬੀ.ਆਰ.ਅੰਬੇਦਕਰ ਦੇ ਮਹਾਪਰਿਨਿਰਵਾਨ ਦਿਵਸ 'ਤੇ ਕਰਵਾਏ ਗਏ ਪ੍ਰੋਗਰਾਮ 'ਚ ਵਿਚਾਰ ਪ੍ਰਗਟ ਕੀਤੇ 

 

ਨਵੀਂ ਦਿੱਲੀ: ਭੀਮਰਾਓ ਰਾਮਜੀ ਅੰਬੇਡਕਰ ਪੜ੍ਹੇ-ਲਿਖੇ ਹੋਣ ਕਾਰਨ ਚੰਗਾ ਕਿੱਤਾ ਚੁਣ ਸਕਦੇ ਸਨ ਪਰ ਫਿਰ ਵੀ ਉਨ੍ਹਾਂ ਨੇ ਭਾਰਤ ਵਿੱਚ ਸਮਾਜ ਵਿੱਚੋਂ ਅੱਤਿਆਚਾਰਾਂ ਦੇ ਖਾਤਮੇ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਫੈਸਲਾ ਕੀਤਾ। ਉਹ ਜਾਤ, ਲਿੰਗ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸਮੁੱਚੇ ਸਮਾਜ ਨੂੰ ਉਨ੍ਹਾਂ ਦੇ ਵੱਖ-ਵੱਖ ਅਧਿਕਾਰ ਪ੍ਰਦਾਨ ਕਰਨ ਲਈ ਦ੍ਰਿੜ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ 'ਚ ਔਰਤਾਂ ਦੇ ਸਸ਼ਕਤੀਕਰਨ 'ਤੇ ਵੀ ਧਿਆਨ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਔਰਤ ਪੜ੍ਹੀ-ਲਿਖੀ ਹੋਵੇ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰ ਦੀ ਕਾਇਆ-ਕਲਪ ਕਰ ਸਕਦੀ ਹੈ, ਸਗੋਂ ਸਮਾਜ ਨੂੰ ਉੱਚਾ ਚੁੱਕਣ ਵਿੱਚ ਵੀ ਆਪਣਾ ਯੋਗਦਾਨ ਪਾ ਸਕਦੀ ਹੈ। ਇਹ ਵਿਚਾਰ ਵਿਜੇ ਸਾਂਪਲਾ, ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਨੇ ਅੱਜ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਵੱਲੋਂ ਮਹਾਪਰਿਨਿਰਵਾਨ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਦੌਰਾਨ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਬੀ.ਆਰ. ਅੰਬੇਦਕਰ ਨੇ ਦਲਿਤਾਂ ਦੇ ਉਥਾਨ 'ਤੇ ਵੀ ਧਿਆਨ ਦਿੱਤਾ ਸੀ ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਦਰਜਾ ਮਿਲ ਸਕੇ। ਅੰਬੇਡਕਰ ਨੇ ਇਹ ਯਕੀਨੀ ਬਣਾਇਆ ਕਿ ਭਾਰਤ ਦਾ ਇੱਕ ਨਿਰਪੱਖ ਅਤੇ ਤਰਕਸ਼ੀਲ ਸੰਵਿਧਾਨ ਲਿਖ ਕੇ ਸਮਾਜ ਦੇ ਹਰ ਵਰਗ ਨੂੰ ਬਰਾਬਰ ਸਮਝਿਆ ਜਾਵੇ।

ਨੌਜਵਾਨਾਂ ਨੂੰ ਸੰਬੋਧਿਤ ਕਰਦੇ ਹੋਏ, ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (NCSC) ਦੇ ਚੇਅਰਮੈਨ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ, ਜੋ ਸਿਰਫ ਲੋਕਾਂ ਨੂੰ ਹੁਨਰ ਪ੍ਰਦਾਨ ਕਰਨ 'ਤੇ ਕੇਂਦ੍ਰਿਤ ਹੈ ਪਰ ਉਨ੍ਹਾਂ ਵਿੱਚ ਜੀਵਨ ਦੀਆਂ ਕਦਰਾਂ-ਕੀਮਤਾਂ ਨੂੰ ਸ਼ਾਮਲ ਨਹੀਂ ਕਰਦਾ ਹੈ।

“ਅੱਜ ਦੀ ਨੌਜਵਾਨ ਪੀੜ੍ਹੀ ਜੋ ਸਿੱਖਿਆ ਪ੍ਰਾਪਤ ਕਰ ਰਹੀ ਹੈ, ਉਹ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਦੀ ਹੈ, ਪਰ ਉਨ੍ਹਾਂ ਨੂੰ ਮਨੁੱਖੀ ਕਦਰਾਂ-ਕੀਮਤਾਂ ਅਤੇ ਉਨ੍ਹਾਂ ਦੇ ਫਰਜ਼ਾਂ ਬਾਰੇ ਜਾਣਕਾਰੀ ਨਹੀਂ ਦਿੰਦੀ। ਲੋਕ ਜਾਇਦਾਦ ਦੇ ਆਪਣੇ ਅਧਿਕਾਰਾਂ ਨੂੰ ਜਾਣਦੇ ਹਨ, ਪਰ ਪਰਿਵਾਰ ਅਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਹੀਂ ਸਮਝਦੇ। ਸਾਂਪਲਾ ਨੇ ਇਹ ਵੀ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਪਿਆਂ, ਭੈਣਾਂ-ਭਰਾਵਾਂ ਅਤੇ ਬੱਚਿਆਂ ਪ੍ਰਤੀ ਆਪਣੇ ਫਰਜ਼ਾਂ ਨੂੰ ਜਾਣਨਾ ਚਾਹੀਦਾ ਹੈ ਅਤੇ ਉਨ੍ਹਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। 

ਸਾਂਪਲਾ ਨੇ ਅੱਗੇ ਕਿਹਾ ਕਿ ਭਾਵੇਂ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਆਸਾਨੀ ਨਾਲ ਬਦਲਿਆ ਨਹੀਂ ਜਾ ਸਕਦਾ ਹੈ, ਪਰ ਲੋਕਾਂ ਨੂੰ ਮੁੱਲ-ਅਧਾਰਿਤ ਸਿੱਖਿਆ ਪ੍ਰਦਾਨ ਕਰਨ ਲਈ ਇਸ ਨਾਲ ਸਬੰਧਤ ਵਿਸ਼ਿਆਂ ਨੂੰ ਕਾਲਜ ਸਿੱਖਿਆ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਇਗਨੂ ਇਸ ਖੇਤਰ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement