ਅਗਲੇ ਮਹੀਨੇ ਪੰਜਾਬ ਪਹੁੰਚੇਗੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ

By : GAGANDEEP

Published : Dec 6, 2022, 12:54 pm IST
Updated : Dec 6, 2022, 2:58 pm IST
SHARE ARTICLE
photo
photo

ਪੰਜਾਬ ਕਾਂਗਰਸ ਆਗੂ ਕਰ ਰਹੇ ਤਿਆਰੀਆਂ

 

 ਚੰਡੀਗੜ੍ਹ:  ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਜਨਵਰੀ 'ਚ ਪੰਜਾਬ 'ਚ ਪ੍ਰਵੇਸ਼ ਕਰੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਹੋਰ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਤਾਂ ਜੋ ਪੰਜਾਬ ਵਿੱਚ ਯਾਤਰਾ ਸ਼ਾਂਤੀਪੂਰਵਕ ਨੇਪਰੇ ਚੜ੍ਹ ਸਕੇ ਅਤੇ ਆਮ ਆਦਮੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਰਾਜਾ ਵੜਿੰਗ ਸਮੇਤ ਰਵਨੀਤ ਬਿੱਟੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਹਾਜ਼ਰ ਸਨ।

ਕਾਂਗਰਸੀ ਆਗੂਆਂ ਨੇ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਾਤਰਾ ਸਬੰਧੀ ਮੰਗ ਪੱਤਰ ਸੌਂਪਿਆ। ਭਾਰਤ ਜੋੜੋ ਯਾਤਰਾ ਨੂੰ ਪੰਜਾਬ 'ਚ ਪ੍ਰਵੇਸ਼ ਕਰਨ 'ਚ ਅਜੇ ਕਰੀਬ ਇਕ ਮਹੀਨਾ ਬਾਕੀ ਹੈ। 10 ਜਨਵਰੀ ਤੋਂ 19 ਜਨਵਰੀ ਤੱਕ ਹਰ ਬਲਾਕ ਅਤੇ ਹਰ ਵਿਧਾਨ ਸਭਾ ਹਲਕੇ ਤੋਂ 25 ਤੋਂ 50 ਵਰਕਰ ਰਾਹੁਲ ਗਾਂਧੀ ਨਾਲ ਚੱਲਣਗੇ।

ਇਸ ਦੇ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਉਨ੍ਹਾਂ ਨੇ ਯਾਤਰਾ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਕੇ ਹਰੇਕ ਬਲਾਕ ਤੋਂ 25 ਅਤੇ ਵਿਧਾਨ ਸਭਾ ਹਲਕੇ ਤੋਂ 50 ਵਰਕਰਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਹੈ। ਪਾਰਟੀ ਇਸ ਗੱਲ ਦੀ ਤਿਆਰੀ ਕਰ ਰਹੀ ਹੈ ਕਿ ਰਾਹੁਲ ਗਾਂਧੀ ਦੇ ਨਾਲ ਲਗਭਗ 5,000 ਵਰਕਰ ਹਰ ਸਮੇਂ ਰਹਿਣ।

ਭਾਰਤ ਜੋੜੋ ਯਾਤਰਾ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋਵੇਗੀ। ਫਿਰ ਇਹ ਰਾਜਪੁਰਾ, ਸਰਹਿੰਦ, ਖੰਨਾ, ਲੁਧਿਆਣਾ, ਜਲੰਧਰ, ਬਿਆਸ, ਬਟਾਲਾ ਤੋਂ ਹੁੰਦੀ ਹੋਈ ਪਠਾਨਕੋਟ ਜਾਵੇਗੀ। ਇਸ ਦੌਰਾਨ ਖਾਣੇ ਦੇ ਪ੍ਰਬੰਧ ਲਈ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਨ। ਜਦਕਿ ਲਾਮਬੰਦੀ ਕਮੇਟੀ ਦੀ ਜ਼ਿੰਮੇਵਾਰੀ ਰਾਣਾ ਗੁਰਜੀਤ ਸਿੰਘ ਨੂੰ ਸੌਂਪੀ ਗਈ ਹੈ। ਰਾਹੁਲ ਦੇ ਦੌਰੇ 'ਚ ਸ਼ੰਭੂ ਬਾਰਡਰ ਤੋਂ ਬਿਆਸ ਤੱਕ ਸਿਰਫ ਜੀ.ਟੀ ਰੋਡ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ ਰਾਹੁਲ ਲੁਧਿਆਣਾ, ਜਲੰਧਰ ਅਤੇ ਬਿਆਸ ਵਿਖੇ ਰੁਕਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਵੀ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਬਟਾਲਾ ਲਿਜਾਇਆ ਜਾਵੇਗਾ।

ਜਨਵਰੀ ਮਹੀਨੇ 'ਚ ਠੰਡ ਦਾ ਅਸਰ ਜ਼ਿਆਦਾ ਹੋਵੇਗਾ। ਇਸ ਕਾਰਨ ਸਾਰੀਆਂ ਜ਼ਰੂਰੀ ਚੀਜ਼ਾਂ ਤੋਂ ਇਲਾਵਾ ਰਾਹੁਲ ਗਾਂਧੀ ਦੀ ਯਾਤਰਾ ਲਈ ਵਰਤੇ ਜਾ ਰਹੇ ਕੰਟੇਨਰ 'ਚ ਹੀਟਰ ਵੀ ਹੋਵੇਗਾ ਕਿਉਂਕਿ ਬਹੁਤ ਸਾਰੇ ਡੱਬੇ ਖੜ੍ਹੇ ਕਰਨ ਲਈ ਇੱਕ ਵੱਡੇ ਅਤੇ ਖੁੱਲ੍ਹੇ ਖੇਤਰ ਦੀ ਲੋੜ ਹੁੰਦੀ ਹੈ। ਇਸ ਲਈ ਸਬੰਧਤ ਰਾਜਾਂ ਦੇ ਖੇਤਰੀ ਆਗੂ ਅਤੇ ਹੋਰ ਪੁਖਤਾ ਪ੍ਰਬੰਧ ਕਰਨ ਵਿੱਚ ਲੱਗੇ ਹੋਏ ਹਨ ਤਾਂ ਜੋ ਯਾਤਰਾ ਵਿੱਚ ਸ਼ਾਮਲ ਆਗੂਆਂ ਜਾਂ ਹੋਰ ਸਮਰਥਕਾਂ ਨੂੰ ਅੱਤ ਦੀ ਠੰਢ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement