Sukhdev Singh Gogamedi Update: ਗੋਗਾਮੇੜੀ ਦੀ ਹੱਤਿਆ ਕਰਨ ਵਾਲੇ ਸ਼ੂਟਰਾਂ ਦੀ ਹੋਈ ਪਛਾਣ, ਰਾਜਸਥਾਨ ਬੰਦ
Published : Dec 6, 2023, 11:43 am IST
Updated : Dec 6, 2023, 6:11 pm IST
SHARE ARTICLE
File Photo
File Photo

ਦੱਸਿਆ ਕਿ ਰੋਹਿਤ ਗੋਦਾਰਾ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ

Sukhdev Singh Gogamedi Updates: ਰਾਜਸਥਾਨ ਦੇ ਜੈਪੁਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਨੂੰ ਗੋਲ਼ੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਰਾਜਪੂਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ 'ਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫੌਜੀ ਹੈ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਵਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਇਸ ਕਤਲਕਾਂਡ ਨੂੰ ਲੈ ਕਿ ਖ਼ੁਲਾਸਾ ਹੋਇਆ ਹੈ ਕਿ ਬਠਿੰਡਾ ਜੇਲ੍ਹ 'ਚ ਸੁਖਦੇਵ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਸੀ।

ਮੰਗਲਵਾਰ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਸੂਬੇ 'ਚ ਹੜਕੰਪ ਮਚ ਗਿਆ ਹੈ। ਗੋਗਾਮੇੜੀ ਦੀ ਹੱਤਿਆ ਦੇ ਖ਼ਿਲਾਫ਼ ਰਾਜਧਾਨੀ ਜੈਪੁਰ, ਸੀਕਰ, ਚੁਰੂ ਸਮੇਤ ਕਈ ਜ਼ਿਲਿਆਂ 'ਚ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਰਾਜਧਾਨੀ ਜੈਪੁਰ 'ਚ ਹਸਪਤਾਲ ਦੇ ਬਾਹਰ ਵੱਡੀ ਗਿਣਤੀ 'ਚ ਲੋਕ ਸੜਕਾਂ 'ਤੇ ਇਕੱਠੇ ਹੋ ਗਏ ਹਨ।​

ਇੱਥੇ ਲੋਕਾਂ ਨੇ ਸੜਕ ’ਤੇ ਜਾਮ ਲਗਾ ਕੇ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਸੁਖਦੇਵ ਸਿੰਘ ਗੋਗਾਮੇੜੀ ਨੂੰ ਮੰਗਲਵਾਰ ਨੂੰ ਦੋ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਕੇ ਗੋਲੀ ਮਾਰ ਦਿੱਤੀ ਸੀ। ਇਸ ਦੌਰਾਨ ਬਦਮਾਸ਼ਾਂ ਨੇ ਕਰੀਬ 15 ਰਾਊਂਡ ਫ਼ਾਇਰ ਕੀਤੇ। ਇਸ ਗੋਲੀਬਾਰੀ ਵਿਚ ਗੋਗਾਮੇੜੀ ਦਾ ਗੰਨਮੈਨ ਅਜੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਨਵੀਨ ਕੁਮਾਰ ਨਾਂ ਦੇ ਇਕ ਹੋਰ ਵਿਅਕਤੀ ਦੀ ਵੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਨਵੀਨ ਬਦਮਾਸ਼ਾਂ ਨੂੰ ਸੁਖਦੇਵ ਦੇ ਘਰ ਲੈ ਗਿਆ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ 'ਚ ਗੋਗਾਮੇੜੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸਨੇ ਕਿਹਾ ਹੈ ਕਿ ਗੋਗਾਮੇੜੀ ਆਪਣੇ ਗੈਂਗ ਦੇ ਦੁਸ਼ਮਣਾਂ ਦਾ ਸਮਰਥਨ ਅਤੇ ਸ਼ਕਤੀਕਰਨ ਕਰ ਰਿਹਾ ਸੀ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਹਮਲਾਵਰ ਗੱਲਬਾਤ ਕਰਨ ਦੇ ਬਹਾਨੇ ਗੋਗਾਮੇੜੀ ਦੇ ਘਰ ਵਿਚ ਦਾਖ਼ਲ ਹੋਏ ਅਤੇ ਕੁਝ ਦੇਰ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਅਨੁਸਾਰ ਗੋਗਾਮੇੜੀ ਦੇ ਗਾਰਡ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਮਿਸ਼ਰਾ ਨੇ ਦੱਸਿਆ ਕਿ ਬਾਅਦ 'ਚ ਦੋਵਾਂ ਹਮਲਾਵਰਾਂ ਨੇ ਉਨ੍ਹਾਂ ਦੇ ਨਾਲ ਆਏ ਨਵੀਨ ਸ਼ੇਖਾਵਤ ਨੂੰ ਵੀ ਗੋਲੀ ਮਾਰ ਦਿੱਤੀ। ਉਸ ਅਨੁਸਾਰ ਇਸ ਘਟਨਾ ਵਿਚ ਗੋਗਾਮੇੜੀ ਅਤੇ ਨਵੀਨ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਜਾਣਕਾਰ ਅਜੀਤ ਗੰਭੀਰ ਜ਼ਖ਼ਮੀ ਹੋ ਗਿਆ।

ਡੀਜੀਪੀ ਨੇ ਅੱਗੇ ਦੱਸਿਆ ਕਿ ਰੋਹਿਤ ਗੋਦਾਰਾ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਸ਼ਰਾਰਤੀ ਅਨਸਰਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਨੇੜਲੇ ਜ਼ਿਲ੍ਹਿਆਂ ਅਤੇ ਬੀਕਾਨੇਰ ਡਿਵੀਜ਼ਨ ਵਿਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਗੁਆਂਢੀ ਰਾਜ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੁਲਿਸ ਟੀਮ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲ ਹੋਵੇਗੀ। ਗੋਗਾਮੇੜੀ 'ਤੇ ਹਮਲੇ ਦੀ ਸਾਰੀ ਘਟਨਾ ਘਰ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਰਿਕਾਰਡ ਹੋ ਗਈ।

ਪੁਲਿਸ ਮੁਤਾਬਕ ਬੁਰੀ ਤਰ੍ਹਾਂ ਜ਼ਖਮੀ ਹੋਏ ਗੋਗਾਮੇੜੀ ਨੂੰ ਮਾਨਸਰੋਵਰ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਗੋਗਾਮੇੜੀ ਦੇ ਵੱਡੀ ਗਿਣਤੀ ਸਮਰਥਕ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਹਸਪਤਾਲ ਦੇ ਬਾਹਰ ਧਰਨੇ ’ਤੇ ਬੈਠ ਗਏ। ਸਮਰਥਕਾਂ ਨੇ ਬੁੱਧਵਾਰ ਨੂੰ ਜੈਪੁਰ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਸਮਰਥਕਾਂ ਨੇ ਸੂਬਾ ਪੱਧਰੀ ਹੜਤਾਲ ਦੀ ਚਿਤਾਵਨੀ ਵੀ ਦਿੱਤੀ ਹੈ।

ਗੋਗਾਮੇੜੀ ਦੀ ਹੱਤਿਆ ਤੋਂ ਬਾਅਦ ਜੈਪੁਰ, ਜੋਧਪੁਰ, ਅਲਵਰ, ਚੁਰੂ, ਉਦੈਪੁਰ 'ਚ ਸਮਰਥਕਾਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਘਟਨਾ ਤੋਂ ਬਾਅਦ ਰਾਜਪਾਲ ਕਲਰਾਜ ਮਿਸ਼ਰਾ ਨੇ ਪੁਲਿਸ ਨੂੰ ਅਪਰਾਧੀਆਂ ਦੇ ਖ਼ਿਲਾਫ਼ ਸਖਤ ਅਤੇ ਪ੍ਰਭਾਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਰਾਜ ਭਵਨ ਦੇ ਬੁਲਾਰੇ ਅਨੁਸਾਰ ਰਾਜਪਾਲ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਤੋਂ ਫ਼ੋਨ 'ਤੇ ਤੱਥਾਂ ਦੀ ਜਾਣਕਾਰੀ ਲਈ ਅਤੇ ਸੂਬੇ ਵਿਚ ਹਰ ਪੱਧਰ 'ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਰਾਜਪਾਲ ਨੇ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ, ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੋਵਾਂ ਦੇ ਆਗੂਆਂ ਨੇ ਇਸ ਬੇਰਹਿਮੀ ਨਾਲ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੀਪੀ ਜੋਸ਼ੀ ਨੇ ਕਿਹਾ, “ਗੋਗਾਮੇੜੀ ਨੇ ਲੰਬੇ ਸਮੇਂ ਤੋਂ ਪ੍ਰਸ਼ਾਸਨ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਪ੍ਰਸ਼ਾਸਨ ਇਹ ਮੁਹੱਈਆ ਨਹੀਂ ਕਰਵਾ ਸਕਿਆ। ਪ੍ਰਸ਼ਾਸਨ ਸੁਰੱਖਿਆ ਕਿਉਂ ਨਹੀਂ ਦੇ ਸਕਿਆ... ਕਾਰਨ ਕੀ ਸਨ, ਇਹ ਵੀ ਜਾਂਚ ਦਾ ਵਿਸ਼ਾ ਹੈ ਪਰ ਅਰਾਜਕਤਾ ਫ਼ੈਲਾਉਣ ਵਾਲੇ ਅਜਿਹੇ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ 'ਐਕਸ' 'ਤੇ ਲਿਖਿਆ, ''ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

ਗੋਗਾਮੇੜੀ ਨੇ 2023 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਤੋਂ ਟਿਕਟ ਮੰਗੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਨਵੰਬਰ ਵਿਚ ਉਨ੍ਹਾਂ ਨੂੰ ਪੱਤਰ ਲਿਖਿਆ ਸੀ ਕਿ ਟਿਕਟ ਸਿਰਫ਼ ਇੱਕ ਉਮੀਦਵਾਰ ਨੂੰ ਦਿੱਤੀ ਜਾ ਸਕਦੀ ਹੈ ਅਤੇ ਉਹ ਪਾਰਟੀ ਵਲੋਂ ਐਲਾਨੇ ਗਏ ਅਧਿਕਾਰਤ ਉਮੀਦਵਾਰ ਦਾ ਸਮਰਥਨ ਕਰਨ। ਕਰਨੀ ਸੈਨਾ ਦੇ ਸੰਸਥਾਪਕ ਅਤੇ ਸਰਪ੍ਰਸਤ ਲੋਕੇਂਦਰ ਸਿੰਘ ਕਾਲਵੀ ਨਾਲ ਮਤਭੇਦਾਂ ਦੇ ਬਾਅਦ, ਗੋਗਾਮੇੜੀ ਨੇ 2015 ਵਿਚ ਰਾਜਪੂਤ ਕਰਨੀ ਸੈਨਾ ਤੋਂ ਵੱਖ ਹੋ ਕੇ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦਾ ਗਠਨ ਕੀਤਾ। ਇਨ੍ਹਾਂ ਦੋਵਾਂ ਜਥੇਬੰਦੀਆਂ ਨੇ ਰਾਜਪੂਤ ਭਾਈਚਾਰੇ ਦੇ ਸੰਦਰਭ ਵਿਚ ਇਤਿਹਾਸਕ ਤੱਥਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ ਫ਼ਿਲਮ ਪਦਮਾਵਤ ਦਾ ਵਿਰੋਧ ਕੀਤਾ ਸੀ।

ਜੈਪੁਰ ਦੇ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਪੱਤਰਕਾਰਾਂ ਨੂੰ ਕਿਹਾ, "ਤਿੰਨ ਲੋਕ ਗੋਗਾਮੇਡੀ ਦੇ ਘਰ ਗਏ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਕਿਹਾ ਕਿ ਉਹ ਗੋਗਾਮੇਡੀ ਨੂੰ ਮਿਲਣਾ ਚਾਹੁੰਦੇ ਹਨ।" ਸੁਰੱਖਿਆ ਕਰਮਚਾਰੀ ਉਸ ਨੂੰ ਅੰਦਰ ਲੈ ਗਏ ਜਿੱਥੇ ਉਸ ਨੇ ਗੋਗਾਮੇੜੀ  ਨਾਲ ਦਸ ਮਿੰਟ ਤੱਕ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜੋਸਫ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੋ ਹਮਲਾਵਰ ਘਰ ਦੇ ਬਾਹਰ ਆਏ ਅਤੇ ਇੱਕ ਵਿਅਕਤੀ ਤੋਂ ਸਕੂਟਰ ਖੋਹ ਕੇ ਫ਼ਰਾਰ ਹੋ ਗਏ। ਗੋਗਾਮੇੜੀ  ਦੇ ਰਿਸ਼ਤੇਦਾਰ ਨੇ ਹਸਪਤਾਲ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਨੂੰ ਪਹਿਲਾਂ ਵੀ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਹਮਲੇ ਦਾ ਡਰ ਸੀ। ਉਨ੍ਹਾਂ ਦੱਸਿਆ ਕਿ ਧਮਕੀਆਂ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।

(For more news apart from Murder of Gogamedi, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement