Delhi News : ਦਿੱਲੀ ਦੇ ਨਰੇਲਾ 'ਚ LPG ਸਿਲੰਡਰ ਫਟਣ ਨਾਲ 6 ਲੋਕ ਜ਼ਖਮੀ ਹੋ ਗਏ

By : BALJINDERK

Published : Dec 6, 2024, 9:00 pm IST
Updated : Dec 6, 2024, 9:00 pm IST
SHARE ARTICLE
peoples injured in LPG cylinder explosion in Narela Delhi news in punjabi
peoples injured in LPG cylinder explosion in Narela Delhi news in punjabi

Delhi News : ਘਟਨਾ ਨਰੇਲਾ ਤੋਂ ਸਾਹਮਣੇ ਆਈ ਹੈ, ਜਿੱਥੇ ਖੇਤਰ ’ਚ ਇੱਕ ਫੂਡ ਪ੍ਰੋਸੈਸਿੰਗ ਯੂਨਿਟ ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ

Delhi News : ਦਿੱਲੀ ਦੇ ਨਰੇਲਾ ਖੇਤਰ ਵਿੱਚ ਵੀਰਵਾਰ ਨੂੰ ਇੱਕ ਐਲਪੀਜੀ ਸਿਲੰਡਰ ਫਟਣ ਨਾਲ ਘੱਟੋ ਘੱਟ 6 ਲੋਕ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਦੋ ਅੱਗ ਬੁਝਾਊ ਗੱਡੀਆਂ ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਮੌਕੇ 'ਤੇ ਪਹੁੰਚੀਆਂ।

ਘਟਨਾ ਨਰੇਲਾ ਖੇਤਰ ਵਿੱਚ ਇੱਕ ਫੂਡ ਪ੍ਰੋਸੈਸਿੰਗ ਯੂਨਿਟ ਵਿੱਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਸੁੱਕੀ ਮੂੰਗੀ ਦੀ ਦਾਲ ਨੂੰ ਪ੍ਰੋਸੈਸ ਕਰਨ ਵਾਲੀ ਸ਼ਿਆਮ ਕ੍ਰਿਪਾ ਫੂਡਜ਼ ਪ੍ਰਾਈਵੇਟ ਲਿਮਟਿਡ 'ਚ ਸਵੇਰੇ 3:38 ਵਜੇ ਅੱਗ ਲੱਗ ਗਈ।

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕੁਝ ਕਰਮਚਾਰੀ ਇਸ ਵਿੱਚ ਫਸ ਗਏ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 14 ਤੋਂ ਵੱਧ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ।

ਬਚਾਅ ਮੁਹਿੰਮ ਦੌਰਾਨ ਫੈਕਟਰੀ ਵਿੱਚੋਂ 9 ਲੋਕਾਂ ਨੂੰ ਬਚਾਇਆ ਗਿਆ ਅਤੇ ਨੇੜਲੇ ਐਸਐਚਆਰਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਮ੍ਰਿਤਕਾਂ ਦੀ ਸ਼ਨਾਖਤ ਸ਼ਿਆਮ (24), ਰਾਮ ਸਿੰਘ (30) ਅਤੇ ਬੀਰਪਾਲ (42) ਵਜੋਂ ਹੋਈ ਹੈ, ਜੋ ਸਾਰੇ ਫੈਕਟਰੀ ਮਜ਼ਦੂਰ ਹਨ।

ਮੁਢਲੀ ਜਾਂਚ ਦੇ ਅਨੁਸਾਰ, ਇੱਕ ਪਾਈਪਲਾਈਨ ਵਿੱਚ ਗੈਸ ਲੀਕ ਹੋਣ ਕਾਰਨ ਅੱਗ ਲੱਗੀ। ਪੁਲਿਸ ਨੇ ਦੱਸਿਆ ਕਿ ਵਰਣਨਯੋਗ ਹੈ ਕਿ ਮੂੰਗੀ ਦੀ ਦਾਲ ਨੂੰ ਭੁੰਨਣ ਲਈ ਵਰਤੇ ਜਾਣ ਵਾਲੇ ਬਰਨਰ ਨੂੰ ਗੈਸ ਸਪਲਾਈ ਕੀਤੀ ਗਈ ਸੀ ਅਤੇ ਅੱਗ ਲੱਗਣ ਕਾਰਨ ਫੈਕਟਰੀ ਅੰਦਰ ਪਿਆ ਕੰਪ੍ਰੈਸ਼ਰ ਵੀ ਗਰਮ ਹੋ ਗਿਆ, ਜਿਸ ਕਾਰਨ ਧਮਾਕਾ ਹੋ ਗਿਆ।

(For more news apart from 6 people were injured due to LPG cylinder explosion in Delhi's Narela News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement