Delhi News : ਸਰਕਾਰ ਨੇ ਐਸ ਸੀ ਐਲ ਮੋਹਾਲੀ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ: ਐਮਪੀ ਵਿਕਰਮਜੀਤ ਸਿੰਘ ਸਾਹਨੀ

By : BALJINDERK

Published : Dec 6, 2024, 6:10 pm IST
Updated : Dec 6, 2024, 6:10 pm IST
SHARE ARTICLE
ਡਾ. ਵਿਕਰਮਜੀਤ ਸਿੰਘ ਸਾਹਨੀ
ਡਾ. ਵਿਕਰਮਜੀਤ ਸਿੰਘ ਸਾਹਨੀ

Delhi News : ਡਾ. ਸਾਹਨੀ ਨੇ ਫਰਵਰੀ ’ਚ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ 

Delhi News in Punjabi : ਪਾਰਲੀਮੈਂਟ ਦੇ ਵਰਤਮਾਨ ਸੈਸ਼ਨ ਦੌਰਾਨ ਡਾ. ਵਿਕਰਮਜੀਤ ਸਿੰਘ ਸਾਹਨੀ ਮੈਂਬਰ ਪਾਰਲੀਮੈਂਟ (ਰਾਜਸਭਾ) ਨੂੰ ਦਿੱਤੇ ਇੱਕ ਲਿਖਤੀ ਜਵਾਬ ਵਿੱਚ  ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਜਿਤਿਨ ਪ੍ਰਸਾਦਾ ਨੇ ਮੋਹਾਲੀ ਦੀ ਸੈਮੀ-ਕੰਡਕਟਰ ਲੈਬਾਰਟਰੀ (ਐਸ.ਸੀ.ਐਲ.) ਦੇ ਆਧੁਨਿਕੀਕਰਨ ਦੀ ਯੋਜਨਾ ਬਾਰੇ ਇੱਕ ਅੱਪਡੇਟ ਮੁਹੱਈਆ ਕਰਵਾਇਆ ਹੈ।  

 ਡਾ. ਸਾਹਨੀ ਨੇ ਫਰਵਰੀ 2024 ਵਿੱਚ SCL ਲਈ 10,000 ਕਰੋੜ ਦੀ ਆਧੁਨਿਕੀਕਰਨ ਯੋਜਨਾ ਅਤੇ ਕੈਬਨਿਟ ਦੀ ਮਨਜ਼ੂਰੀ ਲਈ ਇਸਦੀ ਸਮਾਂ-ਸੀਮਾ ਬਾਰੇ ਸਰਕਾਰ ਦੀ ਪਹਿਲੀ ਘੋਸ਼ਣਾ ਬਾਰੇ ਸਪੱਸ਼ਟੀਕਰਨ ਮੰਗਿਆ ਸੀ। 

 ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਕੁੱਲ 76,000 ਕਰੋੜ ਦੀ ਰਕਮ ਦੇ ਨਾਲ ਇੱਕ ਵਿਆਪਕ ਸੈਮੀਕਨ ਇੰਡੀਆ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਹੈ।  ਇਸ ਪ੍ਰੋਗਰਾਮ ਦੇ ਤਹਿਤ, ਮੋਹਾਲੀ ਵਿੱਚ ਸੈਮੀ-ਕੰਡਕਟਰ ਲੈਬਾਰਟਰੀ ਦਾ ਆਧੁਨਿਕੀਕਰਨ ਇੱਕ ਮੁੱਖ ਹਿੱਸਾ ਹੈ। ਹਾਲਾਂਕਿ, ਸਰਕਾਰ ਇਸ ਅਹਿਮ ਪ੍ਰਾਜੈਕਟ ਨੂੰ ਅਪਗ੍ਰੇਡ ਕਰਨ ਲਈ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਹਿੱਸੇਦਾਰਾਂ ਨਾਲ ਮਸ਼ਵਰਾ ਕਰ ਰਹੀ ਹੈ।

 ਡਾ: ਸਾਹਨੀ ਨੇ ਇਹ ਵੀ ਕਿਹਾ ਕਿ ਮੋਹਾਲੀ ਸਥਿਤ ਸੈਮੀ-ਕੰਡਕਟਰ ਲੈਬਾਰਟਰੀ ਭਾਰਤ ਦੀ ਤਕਨੀਕੀ ਅਤੇ ਆਰਥਿਕ ਸਵੈ-ਨਿਰਭਰਤਾ ਲਈ ਰਣਨੀਤਕ ਮਹੱਤਵ ਰੱਖਦੀ ਹੈ ਅਤੇ ਉਹ ਪਿਛਲੇ ਇੱਕ ਸਾਲ ਤੋਂ ਇਸ ਮੁੱਦੇ ਨੂੰ ਸਰਕਾਰ ਕੋਲ ਉਠਾ ਰਹੇ ਹਨ। ਇਸ ਲਿਖਤੀ ਭਰੋਸੇ ਨਾਲ ਉਹ ਆਧੁਨਿਕੀਕਰਨ ਲਈ ਆਸਵੰਦ ਹਨ ।  ਸ੍ਰ ਸਾਹਨੀ ਨੇ ਕਿਹਾ ਕਿ ਸਰਕਾਰ ਨੂੰ ਇਸ ਪ੍ਰਾਯੋਜਨਾ ਨੂੰ ਮਨਜ਼ੂਰੀ ਵਾਸਤੇ ਕੈਬਨਿਟ ਵਿੱਚ ਪੇਸ਼ ਕਰਨ  ਨੂੰ ਤਰਜੀਹ ਦੇਣੀ ਚਾਹੀਦੀ ਹੈ।

(For more news apart from Govt approves upgradation and modernization of SCL Mohali: MP Vikramjit Singh Sahni News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement