Kanauj accident on Agra-Lucknow Expressway : ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਬੱਸ ਪਲਟਣ ਨਾਲ 8 ਮੌਤਾਂ, 19 ਜ਼ਖਮੀ

By : BALJINDERK

Published : Dec 6, 2024, 4:51 pm IST
Updated : Dec 6, 2024, 4:59 pm IST
SHARE ARTICLE
Kanauj accident on Agra-Lucknow Expressway Accident
Kanauj accident on Agra-Lucknow Expressway Accident

Kanauj accident on Agra-Lucknow Expressway: ਹਾਦਸਾ ਕੰਨੌਜ ਨੇੜੇ ਔਰਈਆ ਸਰਹੱਦ 'ਤੇ ਵਾਪਰਿਆ, ਜ਼ਖਮੀਆਂ ਨੂੰ ਸੈਫਈ ਮੈਡੀਕਲ ਕਾਲਜ 'ਚ ਕਰਵਾਇਆ ਭਰਤੀ

Kanauj accident on Agra-Lucknow Expressway: ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਇੱਕ ਵਾਰ ਫਿਰ ਵੱਡਾ ਹਾਦਸਾ ਵਾਪਰ ਗਿਆ ਹੈ। ਆਗਰਾ ਵੱਲ ਜਾ ਰਹੀ ਡਬਲ ਡੈਕਰ ਬੱਸ ਅਚਾਨਕ ਪਲਟ ਗਈ। ਇਸ ਘਟਨਾ 'ਚ 8 ਲੋਕਾਂ ਦੀ ਮੌਤ ਦੀ ਖਬਰ ਆ ਰਹੀ ਹੈ। 19 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਾਦਸਾ ਕੰਨੌਜ ਨੇੜੇ ਔਰਈਆ ਸਰਹੱਦ 'ਤੇ ਵਾਪਰਿਆ। ਜ਼ਖਮੀਆਂ ਨੂੰ ਸੈਫਈ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।

ਬੱਸ ਡਿਵਾਈਡਰ ਨਾਲ ਟਕਰਾ ਗਈ

ਦੱਸ ਦੇਈਏ ਕਿ ਡਬਲ ਡੇਕਰ ਬੱਸ ਲਖਨਊ ਤੋਂ ਆਗਰਾ ਵੱਲ ਆ ਰਹੀ ਸੀ। ਕਨੌਜ ਨੇੜੇ ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਅਚਾਨਕ ਬੱਸ ਪਲਟ ਗਈ ਅਤੇ ਅੰਦਰ ਬੈਠੇ 8 ਯਾਤਰੀਆਂ ਦੀ ਮੌਤ ਹੋ ਗਈ। 19 ਤੋਂ ਵੱਧ ਯਾਤਰੀ ਬੁਰੀ ਤਰ੍ਹਾਂ ਜ਼ਖਮੀ ਹਨ। ਸਾਰੇ ਯਾਤਰੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

1

ਟੈਂਕਰ ਨੂੰ ਅੱਗ

ਮੀਡੀਆ ਰਿਪੋਰਟਾਂ ਮੁਤਾਬਕ ਜਿੱਥੇ ਬੱਸ ਦੀ ਟੱਕਰ ਹੋਈ, ਉੱਥੇ ਇੱਕ ਟੈਂਕਰ ਵੀ ਮੌਜੂਦ ਸੀ। ਜ਼ੋਰਦਾਰ ਟੱਕਰ ਕਾਰਨ ਟੈਂਕਰ ਨੂੰ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਯਾਤਰੀਆਂ 'ਚ ਦਹਿਸ਼ਤ ਦਾ ਮਾਹੌਲ ਹੈ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਹਾਦਸੇ ਕਾਰਨ ਲਖਨਊ-ਆਗਰਾ ਐਕਸਪ੍ਰੈਸ ਵੀ ਜਾਮ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from  Horrible accident on Lucknow-Agra Expressway, 8 dead, 19 injured as bus overturns News in Punjabi, stay tuned to Rozana Spokesman)

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement