BIG BREAKING- ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਹੋਵੇਗੀ ਫਾਂਸੀ
Published : Jan 7, 2020, 5:01 pm IST
Updated : Jan 7, 2020, 5:26 pm IST
SHARE ARTICLE
File photo
File photo

ਪਟਿਆਲਾ ਹਾਊਸ ਕੋਰਟ ਨੇ ਜਾਰੀ ਕੀਤਾ ਡੈੱਥ ਵਾਰੰਟ

BIG BREAKING--ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਉੱਤੇ ਸੁਣਵਾਈ ਪੂਰੀ ਹੋ ਚੁੱਕੀ ਹੈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ। ਅਦਾਲਤ ਨੇ ਨਿਰਭਯਾ ਕਾਂਡ ਵਿੱਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ ਜਾਰੀ ਕਰ ਦਿੱਤੇ ਹਨ। ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ। 

 Patiala house courtPatiala house court

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਦਾਲਤ ਦਿੱਲੀ ਸਰਕਾਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਨਿਰਭਯਾ ਮਾਮਲੇ ਵਿੱਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ‘ਮੌਤ ਦਾ ਵਾਰੰਟ’ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਪਟਿਆਲਾ ਹਾਊਸ ਕੋਰਟ ਦੇ ਅੱਜ ਦੇ ਫ਼ੈਸਲੇ ਉੱਤੇ ਸਾਰੇ ਦੇਸ਼ ਦੀ ਨਜ਼ਰ ਹੈ। ਦਸੰਬਰ 2012 ਵਿਚ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹੋਏ ਸਮੂਹਕ ਬਲਾਤਕਾਰ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ।
 

Nirbhaya CaseNirbhaya Case

ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

Nirbhaya CaseNirbhaya Case

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement