
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੰਦਰੋਂ ਤਾਂ ਹਾਰ ਚੁੱਕੀ ਹੈ ਪਰ ਆਪਣੇ ਅੜੀਅਲ ਰਵੱਈਏ ਕਾਰਨ ਕਿਸਾਨੀ ਸੰਘਰਸ਼ ਅੱਗੇ ਹਾਰ ਮੰਨਣ ਤੋਂ ਸ਼ਰਮ ਮਹਿਸੂਸ ਕਰ ਰਹੀ ਹੈ,
ਨਵੀਂ ਦਿੱਲੀ , ( ਹਰਦੀਪ ਸਿੰਘ ਭੋਗਲ ) : ਦਿੱਲੀ ਬਾਰਡਰ ‘ਤੇ ਚੱਲ ਰਿਹਾ ਕਿਸਾਨੀ ਸੰਘਰਸ਼ ਹੁਣ ਕੌਮੀ ਸੰਘਰਸ਼ ਬਣ ਚੁੱਕਿਆ ਹੈ ਅਤੇ ਕਿਸਾਨਾਂ ਦੀ ਜਿੱਤ ਯਕੀਨੀ ਬਣ ਗਈ ਹੈ, ਆਖਰ ਵਿਚ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਹੀ ਪਵੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸੇਵਾ ਫੋਰਸ ਜਥੇਬੰਦੀ ਦੇ ਨੌਜਵਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤੇ ।
photoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੰਦਰੋਂ ਤਾਂ ਹਾਰ ਚੁੱਕੀ ਹੈ ਪਰ ਆਪਣੇ ਅੜੀਅਲ ਰਵੱਈਏ ਕਾਰਨ ਕਿਸਾਨੀ ਸੰਘਰਸ਼ ਅੱਗੇ ਹਾਰ ਮੰਨਣ ਤੋਂ ਸ਼ਰਮ ਮਹਿਸੂਸ ਕਰ ਰਹੀ ਹੈ, ਕੇਂਦਰ ਸਰਕਾਰ ਨੂੰ ਬਿਨਾ ਕਿਸੇ ਦੇਰੀ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ । ਸਿੱਖ ਸੇਵਾ ਫੋਰਸ ਦੀ ਨੌਜਵਾਨਾਂ ਨੇ ਕਿਹਾ ਕਿ ਅਸੀਂ ਪਟਿਆਲੇ ਤੋਂ ਵਿਸ਼ੇਸ਼ ਤੌਰ ‘ਤੇ ਇਸ ਕਿਸਾਨੀ ਸੰਘਰਸ਼ ਵਿਚ ਸਾਫ ਸਫ਼ਾਈ ਦਾ ਕੰਮ ਕਰਨ ਆਏ ਹਾਂ ।
photoਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਦੇ ਪੈਣ ਨਾਲ ਇਥੇ ਗੰਦਗੀ ਵਧ ਗਈ ਸੀ, ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਫੈਲਣ ਦਾ ਡਰ ਬਣਿਆ ਹੇਇਆ ਹੈ, ਅਜਿਹੇ ਹਾਲਤਾਂ ਨੂੰ ਦੇਖਦਿਆਂ ਅਸੀ ਸੰਘਰਸ਼ ਵਿਚ ਆ ਕੇ ਸਫਾਈ ਕਰਨ ਦਾ ਫ਼ੈਸਲਾ ਕੀਤਾ ਹੈ । ਨੌਜਵਾਨਾਂ ਨੂੰ ਕਿਹਾ ਕਿ ਅਸੀਂ ਕਿਸਾਨੀ ਅੰਦੋਲਨ ਵਿਚ ਕਿਸਾਨਾਂ ਦੀ ਸੇਵਾ ਕਰਕੇ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਾਂ ਕਿਉਂਕਿ ਕਿਸਾਨੀ ਸੰਘਰਸ਼ ਵਿਚ ਸਾਫ ਸਫਾਈ ਦੀ ਸੇਵਾ ਕਰਨਾ ਬਹੁਤ ਅਹਿਮ ਅਤੇ ਵੱਡਾ ਕਾਰਜ ਹੈ ।
photoਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਏ ਵੱਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਰਹੀਆਂ ਹਨ, ਅਜੇ ਵੀ ਦੇਸ਼ ਦੇ ਕਈ ਹਿਸਿਆਂ ਵਿਚ ਕਿਸਾਨੀ ਸੰਘਰਸ਼ ਬਾਰੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ । ਜਿਸ ਨੂੰ ਰੋਕਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਬਾਰੇ ਅਜੇ ਪੂਰੇ ਦੇਸ਼ ਦੀ ਲੋਕਾਂ ਨੂੰ ਹੋਰ ਦੱਸਣ ਦੀ ਲੋੜ ਹੈ ਕਿਉਂਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਮੀਡੀਏ ਵੱਲੋਂ ਕਿਸਾਨੀ ਸੰਘਰਸ਼ ਨੂੰ ਅਤਿਵਾਦ, ਵੱਖਵਾਦ ਅਤੇ ਨਕਸਲੀਆਂ ਨਾਲ ਜੋੜ ਕੇ ਸੀਮਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।
photoਨੌਜਵਾਨਾਂ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਇਕੱਲੇ ਕਿਸਾਨਾਂ ਦਾ ਨਹੀਂ ਹੈ, ਇਹ ਅੰਦੋਲਨ ਹਰ ਉਸ ਵਰਗ ਦਾ ਹੈ ਜੋ ਰੋਟੀ ਖਾਂਦਾ ਹੈ । ਇਸ ਲਈ ਕਿਸਾਨੀ ਸੰਘਰਸ਼ ਵਿੱਚ ਵੱਧ ਤੋਂ ਵੱਧ ਸਾਥ ਦੇਵੋ ।