ਕਿਸਾਨਾਂ ਦਾ ਟਰੈਕਟਰ ਮਾਰਚ ਜਾਰੀ, ਪੁਲਿਸ ਨਾਲ ਹੱਥੋਪਾਈ ਦੌਰਾਨ ਕਈ ਕਿਸਾਨ ਜ਼ਖ਼ਮੀ
Published : Jan 7, 2021, 12:43 pm IST
Updated : Jan 7, 2021, 12:43 pm IST
SHARE ARTICLE
Farmers Tractor Rally
Farmers Tractor Rally

ਗਾਜ਼ੀਪੁਰ ਬਾਰਡਰ ਤੋਂ 119 ਟਰੈਕਟਰ, 15 ਕਾਰਾਂ ਤੇ ਇਕ ਬਾਈਕ ‘ਤੇ 500 ਕਿਸਾਨ ਹੋਏ ਰਵਾਨਾ

ਨਵੀਂ ਦਿੱਲੀ: ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਸਫਲ ਬਣਾਉਣ ਲਈ ਕੇਜੀਪੀ-ਕੇਐਮਪੀ ਨੇੜੇ ਤਿੰਨ ਹਜ਼ਾਰ ਤੋਂ ਜ਼ਿਆਦਾ ਟਰੈਕਟਰ ਲੈ ਕੇ ਕਿਸਾਨ ਇਕੱਠੇ ਹੋਏ। ਇਸ ਤੋਂ ਬਾਅਦ ਇੱਥੋਂ ਕਿਸਾਨਾਂ ਦਾ ਮਾਰਚ ਸ਼ੁਰੂ ਹੋਇਆ। ਤਿੰਨ ਖੇਤੀ ਕਾਨੂੰਨਾਂ ਤੇ ਐਮਐਸਪੀ ਦੇ ਮੁੱਦੇ ‘ਤੇ ਸਰਕਾਰ ਨਾਲ 8ਵੇਂ ਗੇੜ ਦੀ ਬੈਠਕ ਤੋਂ ਇਕ ਦਿਨ ਪਹਿਲਾਂ ਅੱਜ ਕਿਸਾਨਾਂ ਨੇ ਯੂਪੀ ਗੇਟ ਤੋਂ ਟਰੈਕਟਰ ਮਾਰਚ ਕੱਢਿਆ ਹੈ।

Farmers Tractor Rally Farmers Tractor Rally

ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਕਿਸਾਨ ਯੂਪੀ ਗੇਟ ਤੋਂ ਕਰੀਬ 10 ਵਜੇ ਸਵੇਰੇ ਰਵਾਨਾ ਹੋਏ। ਇਸ ਦੌਰਾਨ ਕਿਸਾਨ ਅਪਣੇ ਹੋਰ ਵਾਹਨ ਲੈ ਕੇ ਵੀ ਸ਼ਾਮਲ ਹੋਏ। ਕਿਸਾਨਾਂ ਦਾ ਕਾਫਲਾ ਦਿੱਲੀ ਮੇਰਠ ਐਕਸਪ੍ਰੈਸਵੇ ਤੋਂ ਇੰਦਰਾਪੁਰਮ ਗੌਰ ਅਵੈਨਿਊ, ਨੋਇਡਾ ਸੈਕਟਰ 62, ਛਿਜਾਰਸੀ ਹਿੰਡਨ ਨਹਿਰ ਪੁਲ ਤੋਂ ਹੁੰਦੇ ਹੋਏ ਵਿਜੈਨਗਰ ਨੂੰ ਪਾਰ ਕਰ ਰਿਹਾ ਹੈ।

Farmers Tractor Rally Farmers Tractor Rally

ਇਸ ਦੌਰਾਨ ਗੁਰੂਗ੍ਰਾਮ ਵਿਚ ਧਰਨਾ ਦੇ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰਾਂ ਨੇ ਵੀ ਟਰੈਕਟਰ ਰੈਲੀ ਕੱਢਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਦਿੱਲੀ ਵਿਚ ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

Farmers Tractor Rally Farmers Tractor Rally

ਬੁਰਾੜੀ ਗਰਾਊਂਡ ਵਿਚ ਬੈਠੇ ਕਿਸਾਨਾਂ ਨੂੰ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ ਪਰ ਕਿਸਾਨ ਬੈਰੀਕੇਡ ਤੋੜ ਕੇ ਬਾਹਰ  ਨਿਕਲ ਗਏ। ਇਸ ਤੋਂ ਇਲਾਵਾ ਪੁਲਿਸ ਤੇ ਕਿਸਾਨਾਂ ਵਿਚਕਾਰ ਹਲਕੀ ਝੜਪ ਦੀਆਂ ਵੀ ਖ਼ਬਰਾਂ ਆ ਰਹੀਆਂ ਹਨ। ਜਿਸ ਵਿਚ ਕਈ ਕਿਸਾਨ ਜ਼ਖਮੀ ਦੱਸੇ ਜਾ ਰਹੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM
Advertisement