
ਸੋਨੀਆ ਗਾਂਧੀ ਨੇ ਵੀ ਮੋਦੀ ਸਰਕਾਰ ਨੂੰ ਪਟਰੌਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਘੇਰਿਆ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਟਰੌਲ-ਡੀਜ਼ਲਾਂ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪਟਰੌਲ-ਡੀਜ਼ਲ ਦੀਆਂ ਕੀਮਤਾਂ ’ਚ ਗਜਬ ਦਾ ਵਿਕਾਸ ਹੋਇਆ ਹੈ। ਮੋਦੀ ਸਰਕਾਰ ਇਧਣ ’ਤੇ ਭਾਰੀ ਟੈਕਸ ਵਸੂਲ ਕੇ ਜਨਤਾ ਨੂੰ ਲੁੱਟ ਰਹੀ ਹੈ। ਇਹੀ ਕਾਰਨ ਹੈ ਕਿ ਸਰਕਾਰ ਪਟਰੌਲ-ਡੀਜ਼ਲ ’ਤੇ ਜੀ.ਐੱਸ.ਟੀ. ਲਾਗੂ ਕਰਨ ਲਈ ਤਿਆਰ ਨਹੀਂ ਹੈ। ਉਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ’ਤੇ ਪਟਰੌਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਨਿਸ਼ਾਨਾ ਲਾਇਆ ਹੈ।
Rahul Gandhi
ਦਸਣਯੋਗ ਹੈ ਕਿ ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵਲੋਂ ਲਗਾਤਾਰ ਦੂਜੇ ਦਿਨ ਕੀਮਤਾਂ ’ਚ ਵਾਧਾ ਕਰਨ ਤੋਂ ਬਾਅਦ ਰਾਸ਼ਟਰੀ ਰਾਜਧਾਨੀ ’ਚ ਪਟਰੌਲ ਦੀ ਕੀਮਤ ਵੀਰਵਾਰ ਨੂੰ 4.20 ਰੁਪਏ ਪ੍ਰਤੀ ਲੀਟਰ ਹੋ ਗਈ, ਜੋ ਹੁਣ ਤਕ ਦਾ ਉੱਚਾ ਪੱਧਰ ਹੈ।
Oil Prices
ਤੇਲ ਮਾਰਕੀਟਿੰਗ ਕੰਪਨੀਆਂ ਦੀ ਮੁੱਲ ਨੋਟੀਫ਼ਿਕੇਸ਼ਨ ਅਨੁਸਾਰ, ਐਤਵਾਰ ਨੂੰ ਪਟਰੌਲ ਦੀ ਕੀਮਤ ’ਚ 23 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ’ਚ 26 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ’ਚ ਹੁਣ ਪਟਰੌਲ ਦੀ ਕੀਮਤ 4.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 74.3 ਰੁਪਏ ਹੋ ਗਈ ਹੈ। ਮੁੰਬਈ ’ਚ ਪਟਰੌਲ 90.3 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1.07 ਰੁਪਏ ਪ੍ਰਤੀ ਲੀਟਰ ਹੈ।
rahul gandhi and modi
ਇਸੇ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਟਰੌਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਨੂੰ ਜਨਤਾ ਦੀ ਫਿਕਰ ਨਹੀਂ ਹੈ ਅਤੇ ਇਸ ਲਈ ਕਿਸਾਨ ਉਸ ਦੀਆਂ ਨੀਤੀਆਂ ਤੋਂ ਪੀੜਤ ਹੋ ਕੇ ਸੜਕਾਂ ’ਤੇ ਅੰਦੋਲਨ ਕਰ ਰਹੇ ਹਨ।
Sonia Gandhi
ਸੋਨੀਆ ਨੇ ਬਿਆਨ ਜਾਰੀ ਕਰ ਕੇ ਜਨਤਾ ਨੂੰ ਰਾਹਤ ਦੇਣ ਲਈ ਪਟਰੌਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਅਤੇ ਹੱਡ ਕੰਬਾਉਣ ਵਾਲੀ ਸਰਦੀ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਲੱਖਾਂ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਲਈ ਖੇਤੀ ਸੰਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।