
ਕਿਹਾ ਕਿ ਸਰਕਾਰ ਅਤੇ ਬਹੁ-ਰਾਸਟਰੀ ਕੰਪਨੀਆਂ ਵੱਲੋਂ ਪੰਜਾਬ ਵਿਚ ਲਿਆਂਦੀ ਹਰੀ ਕ੍ਰਾਂਤੀ ਨੇ ਪੰਜਾਬ ਦੇ ਪਾਣੀਆਂ ਨੂੰ ਜ਼ਹਿਰੀਲਾ ਤੇ ਧਰਤੀ ਨੂੰ ਨਸ਼ੱਈ ਬਣਾ ਦਿੱਤਾ ।
ਨਵੀਂ ਦਿੱਲੀ, (ਚਰਨਜੀਤ ਸਿੰਘ ਸੁਰਖ਼ਾਬ ) : ਕੇਂਦਰ ਸਰਕਾਰ ਪੰਜਾਬ ਨੂੰ ਵੱਖਰੇ ਪੈਕਜ਼ ਦੇਣ ਦਾ ਲਾਲਚ ਦਿੰਦੀ ਹੈ, ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅਸੀਂ ਕਿਸਾਨ ਅਤੇ ਪੰਜਾਬੀ ਬਾਅਦ ਵਿੱਚ ਹਾਂ, ਪਹਿਲਾਂ ਹਾਂ ਅਸੀਂ ਮਨੁੱਖ ਪਹਿਲਾਂ ਹਾਂ, ਇਸ ਲਈ ਕੇਂਦਰ ਸਰਕਾਰ ਸਾਨੂੰ ਲਾਲਚ ਦੇਣੇ ਬੰਦ ਕਰੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਜਗਮੋਹਨ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ।
photoਕਿਸਾਨ ਆਗੂ ਜਗਮੋਹਣ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਲਾਲਚ ਦੇ ਕੇ ਇਸ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ , ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਤਰ੍ਹਾਂ ਸੋਚਦੀ ਹੈ ਤਾਂ ਉਸ ਦੀ ਬਹੁਤ ਵੱਡੀ ਗਲਤਫਹਿਮੀ ਹੋਵੇਗੀ, ਕਿਉਕਿ ਇਹ ਕਿਸਾਨੀ ਸੰਘਰਸ਼ ਇਕੱਲੇ ਪੰਜਾਬ ਜਾ ਦੇਸ਼ ਦਾ ਨਹੀਂ ਰਿਹਾ ਸਗੋਂ ਪੂਰੀ ਦੁਨਿਆ ਦਾ ਬਣ ਚੁੱਕਾ ਹੈ ।
photoਜਗਮੋਹਨ ਨੇ ਕਿਹਾ ਕਿ ਸਰਕਾਰ ਅਤੇ ਬਹੁ-ਰਾਸਟਰੀ ਕੰਪਨੀਆਂ ਵੱਲੋਂ ਪੰਜਾਬ ਵਿਚ ਲਿਆਂਦੀ ਹਰੀ ਕ੍ਰਾਂਤੀ ਨੇ ਪੰਜਾਬ ਦੇ ਪਾਣੀਆਂ ਨੂੰ ਜ਼ਹਿਰੀਲਾ ਤੇ ਧਰਤੀ ਨੂੰ ਨਸ਼ੱਈ ਬਣਾ ਦਿੱਤਾ । ਇਸ ਹਰੀ ਕ੍ਰਾਂਤੀ ਦੀ ਪੰਜਾਬ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ । ਉਨ੍ਹਾਂ ਕਿਹਾ ਕਿ ਦਾ ਮਾਲਵਾ ਖੇਤਰ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕਾ ਹੈ । ਪੰਜਾਬ ਦੇ ਕਿਸਾਨ ਵੀ ਬਦਲਵੀਂ ਖੇਤੀ ਕਰਨਾ ਚਾਹੁੰਦੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੁਆਰਾ ਬੀਜੀਆਂ ਫ਼ਸਲਾਂ ਦੇ ਵਾਜਬ ਮੁੱਲ ਤਾਂ ਦੇਵੇ ।
BJP Leadershipਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਣਗੇ, ਸਰਕਾਰ ਖਿਲਾਫ ਸੰਘਰਸ਼ ਕਰਨਾ ਦੇਸ਼ ਦੇ ਕਿਸਾਨਾਂ ਦੀ ਮਜ਼ਬੂਰੀ ਹੈ । ਇਸ ਲਈ ਦੇਸ਼ ਦੇ ਕਿਸਾਨ ਇਸ ਸੰਘਰਸ਼ ਰਾਹੀਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਇਹ ਸਿਆਸੀ ਪਾਰਟੀਆਂ ਮਜਬੂਰੀਵੱਸ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰ ਰਹੀਆਂ ਹਨ ,ਸਿਆਸੀ ਪਾਰਟੀਆਂ ਸਿਰਫ਼ ਆਪਣੀਆਂ ਵੋਟਾਂ ਨੂੰ ਪੱਕੇ ਪੈਰੀਂ ਕਰਨ ਰਹੀਆਂ ਹਨ, ਇਨ੍ਹਾਂ ਪਾਰਟੀਆਂ ਨੂੰ ਕਿਸਾਨਾਂ ਦੀਆਂ ਨੀਤੀਆਂ ਨਾਲ ਕੋਈ ਸਰੋਕਾਰ ਨਹੀਂ, ਕਿਸਾਨ ਵਿਰੋਧੀ ਨੀਤੀਆਂ ਤੇ ਸਾਰੀਆਂ ਪਾਰਟੀਆਂ ਇੱਕਜੁੱਟ ਹਨ ।