ਓਮੀਕਰੋਨ: ਅੰਤਰਰਾਸ਼ਟਰੀ ਯਾਤਰੀਆਂ ਲਈ 7 ਦਿਨ ਦਾ ਹੋਮ ਕੁਆਰੰਟੀਨ ਜ਼ਰੂਰੀ, ਨਵੇਂ ਨਿਯਮ ਜਾਰੀ
Published : Jan 7, 2022, 5:20 pm IST
Updated : Jan 7, 2022, 5:20 pm IST
SHARE ARTICLE
All international arrivals to undergo 7-day mandatory home quarantine
All international arrivals to undergo 7-day mandatory home quarantine

ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਭਾਰੀ ਵਾਧੇ ਦੇ ਚਲਦਿਆਂ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਨਵੀਂ ਦਿੱਲੀ: ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਭਾਰੀ ਵਾਧੇ ਦੇ ਚਲਦਿਆਂ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਹੁਣ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ 7 ਦਿਨਾਂ ਲਈ ਹੋਮ ਕੁਆਰੰਟੀਨ ਵਿਚ ਰਹਿਣਾ ਹੋਵੇਗਾ। ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹਵਾਈ ਅੱਡੇ 'ਤੇ ਕੋਵਿਡ-19 ਟੈਸਟ ਕਰਵਾਉਣਾ ਹੋਵੇਗਾ।

CoronavirusCoronavirus

ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹਨਾਂ ਨੂੰ 7 ਦਿਨਾਂ ਲਈ ਹੋਮ ਕੁਆਰੰਟੀਨ ਵਿਚ ਰਹਿਣਾ ਹੋਵੇਗਾ। ਕੋਵਿਡ ਪਾਜ਼ੇਟਿਵ ਯਾਤਰੀਆਂ ਨੂੰ ਆਈਸੋਲੇਸ਼ਨ ਸਹੂਲਤ ਵਿਚ ਲਿਆ ਜਾਵੇਗਾ। ਸਰਕਾਰੀ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਨਵੇਂ ਦਿਸ਼ਾ-ਨਿਰਦੇਸ਼ 11 ਜਨਵਰੀ 2022 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

CoronavirusCoronavirus

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ ਦਾਖਲ ਹੋਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਦੇਸ਼ ਵਿਚ ਪਹੁੰਚਣ 'ਤੇ 7 ਦਿਨਾਂ ਲਈ ਲਾਜ਼ਮੀ ਤੌਰ 'ਤੇ ਕੁਆਰੰਟੀਨ ਕਰਨਾ ਹੋਵੇਗਾ।

CoronavirusCoronavirus

ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਹਵਾਈ ਅੱਡਿਆਂ 'ਤੇ ਪਹੁੰਚਣ 'ਤੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ। ਸਕ੍ਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਯਾਤਰੀਆਂ ਨੂੰ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਤੁਰੰਤ ਕੁਆਰੰਟੀਨ ਕਰ ਦਿੱਤਾ ਜਾਵੇਗਾ। ਕੁਆਰੰਟੀਨ ਦੇ 7 ਦਿਨ ਪੂਰੇ ਹੋਣ ਤੋਂ ਬਾਅਦ ਅੱਠਵੇਂ ਦਿਨ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement