
ਮਹਿਲਾ ਵੱਲੋਂ ਏਅਰ ਇੰਡੀਆ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਿੱਲੀ ਪੁਲਿਸ ਨੇ ਮਿਸ਼ਰਾ ਖਿਲਾਫ 4 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ।
ਨਵੀਂ ਦਿੱਲੀ: ਏਅਰ ਇੰਡੀਆ ਦੀ ਉਡਾਣ ਵਿਚ ਇਕ ਮਹਿਲਾ ਸਹਿ-ਯਾਤਰੀ 'ਤੇ ਕਥਿਤ ਤੌਰ 'ਤੇ ਪਿਸ਼ਾਬ ਕਰਨ ਵਾਲੇ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸ਼ੰਕਰ ਮਿਸ਼ਰਾ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਬਿਜ਼ਨੈੱਸ ਕਲਾਸ 'ਚ ਨਸ਼ੇ ਦੀ ਹਾਲਤ 'ਚ ਬਜ਼ੁਰਗ ਔਰਤ 'ਤੇ ਪਿਸ਼ਾਬ ਕਰ ਦਿੱਤਾ ਸੀ। ਮਹਿਲਾ ਵੱਲੋਂ ਏਅਰ ਇੰਡੀਆ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਿੱਲੀ ਪੁਲਿਸ ਨੇ ਮਿਸ਼ਰਾ ਖਿਲਾਫ 4 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਕੈਬਨਿਟ ’ਚ ਅੱਜ ਹੋ ਸਕਦਾ ਹੈ ਵੱਡਾ ਫੇਰਬਦਲ
ਪੁਲਿਸ ਦੇ ਡਿਪਟੀ ਕਮਿਸ਼ਨਰ (ਏਅਰਪੋਰਟ) ਰਵੀ ਕੁਮਾਰ ਸਿੰਘ ਨੇ ਕਿਹਾ, “ਦਿੱਲੀ ਪੁਲਿਸ ਦੀ ਇੱਕ ਟੀਮ ਨੇ ਆਈਜੀਆਈਏ ਮਾਮਲੇ ਦੇ ਇੱਕ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਉਸ ਨੂੰ ਦਿੱਲੀ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ”। ਬੈਂਗਲੁਰੂ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੰਜੇ ਨਗਰ, ਬੈਂਗਲੁਰੂ 'ਚ ਆਪਣੀ ਭੈਣ ਦੇ ਘਰ ਰਹਿ ਰਿਹਾ ਸੀ ਅਤੇ ਬੈਂਗਲੁਰੂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ 'ਚ ਦਿੱਲੀ ਪੁਲਿਸ ਦੀ ਮਦਦ ਕੀਤੀ।
ਇਹ ਵੀ ਪੜ੍ਹੋ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਡਰੱਗ ਕਾਰਟੇਲ ਕਿੰਗਪਿਨ ਹੈਰੋਇਨ ਸਣੇ ਗ੍ਰਿਫਤਾਰ
ਐਫਆਈਆਰ ਅਨੁਸਾਰ, 26 ਨਵੰਬਰ ਨੂੰ ਏਆਈ-102 ਜਹਾਜ਼ ਵਿਚ ਭੋਜਨ ਪਰੋਸਣ ਤੋਂ ਬਾਅਦ, ਜਦੋਂ ਲਾਈਟਾਂ ਬੰਦ ਕੀਤੀਆਂ ਗਈਆਂ ਤਾਂ ਬਿਜ਼ਨਸ ਕਲਾਸ ਵਿਚ ਸੀਟ 8ਏ 'ਤੇ ਬੈਠਾ ਇੱਕ ਸ਼ਰਾਬੀ ਪੁਰਸ਼ ਯਾਤਰੀ, ਇੱਕ ਬਜ਼ੁਰਗ ਮਹਿਲਾ ਦੀ ਸੀਟ ਤੱਕ ਚਲਾ ਗਿਆ ਅਤੇ ਉਸ 'ਤੇ ਪਿਸ਼ਾਬ ਕਰ ਦਿੱਤਾ। ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡਾਵਲੀ ਦੀ ਧਾਰਾ 294, 354, 509, 510 ਅਤੇ ਏਅਰਕ੍ਰਾਫਟ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ’ਤੇ MP ਰਵਨੀਤ ਬਿੱਟੂ ਦਾ ਟਵੀਟ, “9 ਮਹੀਨਿਆਂ 'ਚ 2 ਭ੍ਰਿਸ਼ਟ ਮੰਤਰੀ ਆਊਟ”
ਸੂਤਰਾਂ ਮੁਤਾਬਕ ਦਿੱਲੀ ਪੁਲਿਸ ਨੇ ਨਿਊਯਾਰਕ-ਦਿੱਲੀ ਫਲਾਈਟ ਦੇ ਪਾਇਲਟ ਅਤੇ ਕੋ-ਪਾਇਲਟ ਸਮੇਤ ਏਅਰ ਇੰਡੀਆ ਦੇ ਕਰਮਚਾਰੀਆਂ ਨੂੰ ਸ਼ਨੀਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ। ਮੁਲਜ਼ਮ ਨੂੰ ਦੇਸ਼ ਛੱਡਣ ਤੋਂ ਰੋਕਣ ਲਈ ਉਸ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ।