ਜ਼ਮੀਨੀ ਵਿਵਾਦ ਨੂੰ ਲੈ ਕੇ ਸਾਬਕਾ ਫ਼ੌਜੀ ਨੇ ਚਲਾਈਆਂ ਗੋਲੀਆਂ, ਮਾਂ-ਪੁੱਤ ਦੀ ਮੌਤ
Published : Jan 7, 2023, 12:55 pm IST
Updated : Jan 7, 2023, 12:55 pm IST
SHARE ARTICLE
Ex-army fired shots over land dispute, mother and son died
Ex-army fired shots over land dispute, mother and son died

ਇਸ ਦੌਰਾਨ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਸਹੁਰਾ ਤੇ ਨੂੰਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ

 

ਹਮੀਰਪੁਰ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਰਿਟਾਇਰ ਫ਼ੌਜੀ ਨੇ ਇਕ ਹੀ ਪਰਿਵਾਰ ਦੇ 4 ਲੋਕਾਂ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਸਹੁਰਾ ਤੇ ਨੂੰਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਕਰਵਾਇਆ ਜਾ ਰਿਹਾ ਹੈ। 

ਪੁਲਿਸ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ, ਫ਼ਿਲਹਾਲ ਪੁਲਿਸ ਨੇ ਆਰੋਪੀ ਸਾਬਕਾ ਫ਼ੌਜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਜਾਣਕਰੀ ਅਨੁਸਾਰ ਹਮੀਰਪੁਰ ਦੇ ਜ਼ਿਲ੍ਹੇ ਦੇ ਸੁਜਾਨਪੁਰ ਦੇ ਬਗਹੇੜਾ ਪਿੰਡ ਦੀ ਘਟਨਾ ਹੈ ਸ਼ੁਕਰਵਾਰ ਸ਼ਾਮ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਰਿਟਾਇਰਡ ਫ਼ੌਜੀ ਨੇ ਗੋਲੀ ਚਲਾ ਦਿੱਤੀ। ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਸ਼ੁੱਕਰਵਾਰ ਦੁਪਿਹਰ ਲਗਭਗ 4.00 ਦੇ ਕਰੀਬ ਇਹ ਘਟਨਾ ਵਾਪਰੀ।
ਗੋਲੀਬਾਰੀ ’ਚ ਜ਼ਖਮੀ ਅਜੀਤ ਸਿੰਘ (66) ਤੇ ਉਸ ਦੀ ਪਤਨੀ ਬਿਮਲਾ ਦੇਵੀ (59) ਖੇਤ ’ਚ ਕੰਮ ਕਰ ਰਹੇ ਸਨ ਇਸ ਦੌਰਾਨ ਉਨ੍ਹਾਂ ਦਾ ਗੁਆਂਢੀ ਚੰਚਲ ਸਿੰਘ ਆਇਆ ਤੇ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਿਮਲਾ ਦੇਵੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਉਨ੍ਹਾਂ ਦਾ ਪੁੱਤਰ ਤੇ ਨੂੰਹ ਘਰੋਂ ਬਾਹਰ ਆਏ ਮੁਲਜ਼ਮ ਨੇ ਉਨ੍ਹਾਂ ਤੇ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪੁੱਤਰ ਕਰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਂਦੀ ਹੈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਂਦੀ ਹੈ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਤੇ ਮੁਲਜ਼ਮ ਸਾਬਕਾ ਫ਼ੌਜੀ ਨੂੰ ਪੁਲਿਸ ਨੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM
Advertisement