Haryana News: ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਲੋਕਾਂ ਦੀ ਹੋਈ ਮੌਤ

By : GAGANDEEP

Published : Jan 7, 2024, 2:25 pm IST
Updated : Jan 7, 2024, 2:50 pm IST
SHARE ARTICLE
2 people died due to Angithi's gas leak in Haryana News News in punjab
2 people died due to Angithi's gas leak in Haryana News News in punjab

Haryana News: ਤਵਾਰੇਜ਼ ਮੁਹੰਮਦ (27) ਅਤੇ ਸ਼ਿਵ ਧਨੀ (40) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

2 people died due to Angithi's gas leak in Haryana News News in punjab: ਹਰਿਆਣਾ ਦੇ ਹਿਸਾਰ 'ਚ ਅੰਗੀਠੀ ਬਾਲ ਕੇ ਸੁੱਤੇ ਪਏ ਦੋ ਵਿਅਕਤੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਦੋਹਾਂ ਨੇ ਠੰਢ ਤੋਂ ਬਚਣ ਲਈ ਰਾਤ ਨੂੰ ਗੁਆਂਢੀਆਂ ਤੋਂ ਅੰਗੀਠੀ ਲਈ ਸੀ। ਕਮਰੇ ਵਿਚ ਅੱਗ ਲਾ ਕੇ ਉਹ ਸੌਂ ਗਏ। ਸਵੇਰੇ ਜਦੋਂ ਕਮਰਾ ਨਾ ਖੁੱਲ੍ਹਿਆ ਤਾਂ ਗੁਆਂਢੀਆਂ ਨੇ ਆ ਕੇ ਦੇਖਿਆ ਪਰ ਕਮਰਾ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਦਰਵਾਜ਼ਾ ਤੋੜ ਕੇ ਉਨ੍ਹਾਂ ਨੂੰ ਬਾਹਰ ਲੈ ਗਏ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: Jharkhand news: ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ 4 ਵਿਦਿਆਰਥੀਆਂ ਦੀ ਹੋਈ ਮੌਤ

ਇਸ ਤੋਂ ਬਾਅਦ ਉਨ੍ਹਾਂ ਨੇ ਡਾਇਲ 112 'ਤੇ ਸੂਚਨਾ ਦਿੱਤੀ। ਡਾਇਲ 112 ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕਾਂ ਦੀ ਪਛਾਣ ਤਵਾਰੇਜ਼ ਮੁਹੰਮਦ (27) ਅਤੇ ਸ਼ਿਵ ਧਨੀ (40) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਸ਼ਿਵ ਵਿਆਹਿਆ ਹੋਇਆ ਸੀ, ਜਦੋਂ ਕਿ ਤਵਾਰੇਜ਼ ਕੁਆਰਾ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਕਮਰੇ 'ਚ ਬਾਲੀ ਅੰਗੀਠੀ ਦੀ ਗੈਸ ਚੜ੍ਹਨ ਨਾਲ 2 ਦੀ ਮੌਤ

ਤਵਾਰੇਜ਼ ਮੁਹੰਮਦ ਅਤੇ ਸ਼ਿਵ ਧਨੀ ਪਿਛਲੇ ਕਾਫੀ ਸਮੇਂ ਤੋਂ ਹਿਸਾਰ ਛਾਉਣੀ ਨੇੜੇ ਰੇਲਵੇ ਕਲੋਨੀ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿੰਦੇ ਸਨ। ਦੋਵੇਂ ਕੰਪਿਊਟਰ ਕਰੇਨ ਆਪਰੇਟਰ ਵਜੋਂ ਕੰਮ ਕਰਦੇ ਸਨ। ਉਨ੍ਹਾਂ ਦਾ ਕੰਮ ਰੇਲਵੇ ਸਟੇਸ਼ਨ 'ਤੇ ਮਾਲ ਗੱਡੀਆਂ ਤੋਂ ਆਉਣ ਵਾਲੇ ਸਾਮਾਨ ਨੂੰ ਕਰੇਨ ਰਾਹੀਂ ਉਤਾਰਨਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਤੀ ਰਾਤ ਯਾਨੀ ਸ਼ਨੀਵਾਰ ਦੀ ਰਾਤ ਬਹੁਤ ਠੰਢ ਸੀ। ਗੁਆਂਢੀਆਂ ਤੋਂ ਅੰਗੀਠੀ ਲਈ ਅਤੇ ਰਾਤ 11 ਵਜੇ ਕਮਰੇ ਵਿਚ ਜਾ ਕੇ ਸੌਂ ਗਏ। ਕਮਰਾ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਅੰਗੀਠੀ ਵਿੱਚੋਂ ਨਿਕਲਣ ਵਾਲੀ ਮਾਰੂ ਗੈਸ ਬਾਹਰ ਨਹੀਂ ਜਾ ਸਕੀ। ਜਿਸ ਕਾਰਨ ਦੋਹਾਂ ਦਾ ਦਮ ਘੁੱਟਿਆ ਗਿਆ।

(For more news apart from 2 people died due to Angithi's gas leak in Haryana News News in punjab: , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement