Bihar Accident News: 3 ਜਿਗਰੀ ਯਾਰਾਂ ਦੀ ਇਕੱਠਿਆਂ ਹੀ ਹਾਦਸੇ ਵਿਚ ਹੋਈ ਮੌਤ

By : GAGANDEEP

Published : Jan 7, 2024, 3:47 pm IST
Updated : Jan 7, 2024, 4:21 pm IST
SHARE ARTICLE
3 friends died together in an Bihar Accident News in punjabi
3 friends died together in an Bihar Accident News in punjabi

Bihar Accident News: ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਦੇ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

3 friends died together in an Bihar Accident News in punjabi: ਬਿਹਾਰ 'ਚ ਤੇਜ਼ ਰਫਤਾਰ ਦਾ ਕਹਿਰ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲਾ ਭਾਗਲਪੁਰ ਦੇ ਨਵਗਾਚੀਆ ਦਾ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਤ ਹੋ ਗਈ ਹੈ। ਤਿੰਨੇ ਦੋਸਤ ਬਿਨਾਂ ਹੈਲਮੇਟ ਪਾਏ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਆਏ ਸਨ। ਤਿੰਨੋਂ ਪਾਰਟੀ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Bihar Accident News: 3 ਜਿਗਰੀ ਯਾਰਾਂ ਦੀ ਇਕੱਠਿਆਂ ਹੀ ਹਾਦਸੇ ਵਿਚ ਹੋਈ ਮੌਤ

ਜਾਣਕਾਰੀ ਮੁਤਾਬਕ ਤਿੰਨੇ ਲੜਕੇ ਇਕ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਚ ਸ਼ਾਮਲ ਹੋਏ ਸਨ। ਫਿਰ ਜਦੋਂ ਉਹ ਉਥੋਂ ਵਾਪਸ ਆ ਰਹੇ ਸਨ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਐਤਵਾਰ ਸਵੇਰੇ ਚਾਰ ਵਜੇ ਵਾਪਰੀ। 

ਇਹ ਵੀ ਪੜ੍ਹੋ: Punjab News : ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 32 ਫੀਸਦੀ ਦਾ ਹੋਇਆ ਵਾਧਾ  

ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਸਹਰਸਾ ਜ਼ਿਲੇ ਦੇ ਰਘੂਨਾਥਪੁਰ ਦੇ ਪ੍ਰਿੰਸ ਕੁਮਾਰ (23), ਸੁਕੇਸ਼ ਕੁਮਾਰ (20) ਅਤੇ ਸੂਰਜ ਕੁਮਾਰ ਉਰਫ ਰਾਹੁਲ (22) ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 3 friends died together in an Bihar Accident News in punjabi, stay tuned to Rozana Spokesman)

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement