ਖ਼ਬਰਾਂ |

ਤਾਜ਼ਾ |

Delhi Schools: ਦਿੱਲੀ 'ਚ ਅਗਲੇ 5 ਦਿਨ ਸਕੂਲ ਰਹਿਣਗੇ ਬੰਦ, ਸਰਦੀਆਂ ਕਾਰਨ 5ਵੀਂ ਤੱਕ ਦੇ ਸਕੂਲਾਂ 'ਚ ਛੁੱਟੀ
Published : Jan 7, 2024, 11:45 am IST
Updated : Jan 7, 2024, 12:08 pm IST
SHARE ARTICLE
File Photo
File Photo

ਠੰਢ ਕਾਰਨ ਦਿੱਲੀ ਦੇ ਜ਼ਿਆਦਾਤਰ ਸਕੂਲ ਪਿਛਲੇ ਸ਼ੁੱਕਰਵਾਰ-ਸ਼ਨੀਵਾਰ ਤੱਕ ਬੰਦ ਰਹੇ।

Delhi Schools: - ਦੇਸ਼ ਦੀ ਰਾਜਧਾਨੀ ਦਿੱਲੀ 'ਚ ਅਗਲੇ ਪੰਜ ਦਿਨ ਸਕੂਲਾਂ 'ਚ ਛੁੱਟੀ ਰਹੇਗੀ। ਸਰਦੀਆਂ ਕਾਰਨ ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨ ਬੰਦ ਰਹਿਣਗੇ। ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦੇਰ ਰਾਤ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਸੀ। 

ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦੇਰ ਰਾਤ ਟਵਿੱਟਰ 'ਤੇ ਪੋਸਟ ਕਰਦਿਆਂ ਕਿਹਾ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ, ਇਸ ਹੁਕਮ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਅੱਜ ਫੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਮੌਜੂਦਾ ਠੰਡ ਕਾਰਨ ਦਿੱਲੀ ਦੇ ਸਕੂਲ ਅਗਲੇ 5 ਦਿਨਾਂ ਲਈ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ।   

file photo

 

ਦੱਸ ਦਈਏ ਕਿ ਦਿੱਲੀ ਸਮੇਤ ਪੂਰੇ ਦੇਸ਼ ਵਿਚ ਇਨ੍ਹੀਂ ਦਿਨੀਂ ਠੰਡ ਪੈ ਰਹੀ ਹੈ। ਠੰਢ ਕਾਰਨ ਦਿੱਲੀ ਦੇ ਜ਼ਿਆਦਾਤਰ ਸਕੂਲ ਪਿਛਲੇ ਸ਼ੁੱਕਰਵਾਰ-ਸ਼ਨੀਵਾਰ ਤੱਕ ਬੰਦ ਰਹੇ। ਸਕੂਲ ਸੋਮਵਾਰ ਤੋਂ ਮੁੜ ਖੋਲ੍ਹਣੇ ਸੀ। ਪਰ ਸਰਦੀ ਦੀ ਤੀਬਰਤਾ ਅਜੇ ਵੀ ਘੱਟ ਨਹੀਂ ਹੋਈ, ਜਿਸ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।   

(For more news apart from Delhi Schools, stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement