Delhi Schools: ਦਿੱਲੀ ਸਰਕਾਰ ਨੇ ਵਾਪਸ ਲਿਆ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ
Published : Jan 7, 2024, 8:43 am IST
Updated : Jan 7, 2024, 8:43 am IST
SHARE ARTICLE
File Photo
File Photo

 ਅੱਜ ਲਿਆ ਜਾਵੇਗਾ ਅਗਲਾ ਫ਼ੈਸਲਾ

Delhi Schools: - ਦੇਰ ਰਾਤ ਦਿੱਲੀ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਹੈ। ਹੁਣ ਇਸ ਮਾਮਲੇ 'ਤੇ ਅੱਜ ਫ਼ੈਸਲਾ ਲਿਆ ਜਾਵੇਗਾ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦੇਰ ਰਾਤ ਟਵੀਟ ਕੀਤਾ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਹੋ ਗਿਆ ਸੀ। ਇਸ ਸਬੰਧੀ ਫੈਸਲਾ ਜਲਦ ਲਿਆ ਜਾਵੇਗਾ। 

ਦਿੱਲੀ ਵਿਚ ਇਨ੍ਹੀਂ ਦਿਨੀਂ ਬਹੁਤ ਠੰਢ ਪੈ ਰਹੀ ਹੈ। ਠੰਢ ਕਾਰਨ ਦਿੱਲੀ ਦੇ ਜ਼ਿਆਦਾਤਰ ਸਕੂਲ ਪਿਛਲੇ ਸ਼ੁੱਕਰਵਾਰ-ਸ਼ਨੀਵਾਰ ਤੱਕ ਬੰਦ ਸਨ ਅਤੇ ਸੋਮਵਾਰ ਤੋਂ ਮੁੜ ਖੁੱਲ੍ਹਣੇ ਸਨ। ਪਰ ਸਰਦੀ ਦੀ ਤੀਬਰਤਾ ਅਜੇ ਵੀ ਘੱਟ ਨਹੀਂ ਹੋਈ, ਜਿਸ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ। ਸ਼ਨੀਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਕੜਾਕੇ ਦੀ ਠੰਡ ਵਰਗੀ ਸਥਿਤੀ ਰਹੀ। ਸਵੇਰ ਤੋਂ ਹੀ ਮੌਸਮ ਠੰਡਾ ਰਿਹਾ। ਦੁਪਹਿਰ ਵੇਲੇ ਵੀ ਧੁੱਪ ਨਾ ਨਿਕਲਣ ਕਾਰਨ ਲੋਕਾਂ ਨੇ ਕੰਬਣੀ ਮਹਿਸੂਸ ਕੀਤੀ। ਸ਼ਾਮ ਢਲਦਿਆਂ ਹੀ ਠੰਢ ਵਧ ਜਾਂਦੀ ਹੈ। 

ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦਿਨ ਵੇਲੇ ਆਸਮਾਨ ਸਾਫ਼ ਰਹੇਗਾ। ਸਵੇਰ ਦੇ ਸਮੇਂ ਦਰਮਿਆਨੀ ਧੁੰਦ ਬਣੀ ਰਹਿ ਸਕਦੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਦੌਰਾਨ ਦਿੱਲੀ ਵਿਚ ਸਵੇਰੇ ਹਲਕੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ 9 ਜਨਵਰੀ ਨੂੰ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਹੈ। 

(For more news apart from Delhi Schools, stay tuned to Rozana Spokesman)

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement