
Asaram gets Bail: ਸੁਪਰੀਮ ਕੋਰਟ ਵਲੋਂ ਸ਼ਰਧਾਲੂਆਂ ਤੋਂ ਦੂਰ ਰਹਿਣ ਦੇ ਨਿਰਦੇਸ਼
Asaram gets Bail: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜਬਰ ਜਨਾਹ ਦੇ ਮਾਮਲੇ ’ਚ ਸੰਤ ਆਸਾਰਾਮ ਬਾਪੂ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਉਸ ਨੂੰ ਇਹ ਰਾਹਤ 2013 ਦੇ ਬਲਾਤਕਾਰ ਮਾਮਲੇ ਸਬੰਧੀ ਮੈਡੀਕਲ ਆਧਾਰ ’ਤੇ ਮਿਲੀ ਹੈ। ਆਸਾਰਾਮ ਨੂੰ 31 ਮਾਰਚ ਤਕ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਅਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿਤਾ।
ਜਨਵਰੀ 2023 ਵਿਚ ਸੈਸ਼ਨ ਕੋਰਟ ਨੇ ਆਸਾਰਾਮ ਬਾਪੂ ਨੂੰ 2013 ਦੇ ਬਲਾਤਕਾਰ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ। ਇਹ ਕੇਸ ਇਕ ਔਰਤ ਨੇ ਦਰਜ ਕਰਵਾਇਆ ਸੀ ਜੋ ਅਪਰਾਧ ਦੇ ਸਮੇਂ ਗਾਂਧੀਨਗਰ ਨੇੜੇ ਅਪਣੇ ਆਸ਼ਰਮ ਵਿਚ ਰਹਿ ਰਹੀ ਸੀ।