Punjab and Chandigarh Weather News : ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਜਾਰੀ, 12 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
Published : Jan 7, 2025, 12:27 pm IST
Updated : Jan 7, 2025, 12:27 pm IST
SHARE ARTICLE
Cold wave continues in Punjab and Chandigarh Latest News in Punjabi
Cold wave continues in Punjab and Chandigarh Latest News in Punjabi

Punjab and Chandigarh Weather News : 24 ਘੰਟਿਆਂ 'ਚ ਤਾਪਮਾਨ 'ਚ 0.4 ਡਿਗਰੀ ਦੀ ਗਿਰਾਵਟ, 0 ਤੋਂ 2 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ ਵਿਜ਼ੀਬਿਲਟੀ

Cold wave continues in Punjab and Chandigarh Latest News in Punjabi : ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਜਾਰੀ ਹੈ। ਅੱਜ (ਮੰਗਲਵਾਰ) ਪੰਜਾਬ ਦੇ 23 ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵਲੋਂ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ 'ਚ 24 ਘੰਟਿਆਂ ਦੌਰਾਨ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦਕਿ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿਚ ਸੱਭ ਤੋਂ ਵੱਧ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 22.8 ਡਿਗਰੀ ਰਿਹਾ।

9 ਜਨਵਰੀ ਤਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ 6 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਰਾਲਾ, ਤਰਨਤਾਰਨ ਸ਼ਾਮਲ ਹਨ। ਅਜਿਹੀ ਸਥਿਤੀ 'ਚ ਕੁੱਝ ਥਾਵਾਂ 'ਤੇ ਵਿਜ਼ੀਬਿਲਟੀ 0 ਤੋਂ 2 ਮੀਟਰ ਦੇ ਵਿਚਕਾਰ ਰਹਿ ਸਕਦੀ ਹੈ। ਇਹ ਅਲਰਟ ਸਵੇਰੇ 9 ਵਜੇ ਤਕ ਜਾਰੀ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿਚ ਸੰਘਣੀ ਧੁੰਦ ਦਾ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ 9 ਜਨਵਰੀ ਦੀ ਰਾਤ ਨੂੰ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਅਗਲੇ 4 ਦਿਨਾਂ ਤਕ ਅਸਮਾਨ ਵਿਚ ਬੱਦਲ ਹੋਣਗੇ ਤੇ ਕੁੱਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 18 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ। ਇਹ ਤਾਪਮਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਬਰਾਬਰ ਹੋਵੇਗਾ।

(For more Punjabi news apart from Cold wave continues in Punjab and Chandigarh Latest News in Punjabi stay tuned to Rozana Spokesman)
 

Tags: weather news

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement