
ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਾਥੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਪਾਇਆ।
Jammu Kashmir: ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਵਿਚ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਬਿਹਾਰ ਦੇ ਵਸਨੀਕ ਰਾਜਨਾਥ ਪ੍ਰਸਾਦ (55) ਨੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ 'ਤੇ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਅਸਥਾਈ ਚੌਕੀ ਦੇ ਅੰਦਰ ਕਥਿਤ ਤੌਰ 'ਤੇ ਛਾਤੀ ਵਿੱਚ ਗੋਲੀ ਮਾਰ ਲਈ।
ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਾਥੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਪਾਇਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪ੍ਰਸਾਦ ਦੀ ਖ਼ੁਦਕੁਸ਼ੀ ਦੇ ਪਿੱਛੇ ਅਸਲ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।