
ਇਕ ਅੰਮ੍ਰਿਤਧਾਰੀ ਸਿੱਖ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ਵਿਚ ਜਾਣ ਤੋਂ ਰੋਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਵਕੀਲ ਅੰਮ੍ਰਿਤਪਾਲ ਸਿੰਘ...
ਨਵੀਂ ਦਿੱਲੀ : ਇਕ ਅੰਮ੍ਰਿਤਧਾਰੀ ਸਿੱਖ ਵਕੀਲ ਨੂੰ ਕਿਰਪਾਨ ਸਮੇਤ ਸੁਪਰੀਮ ਕੋਰਟ ਵਿਚ ਜਾਣ ਤੋਂ ਰੋਕਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਵਕੀਲ ਅੰਮ੍ਰਿਤਪਾਲ ਸਿੰਘ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ 2 ਸਾਲਾਂ ਤੋਂ ਸੁਪਰੀਟ ਕੋਰਟ ਵਿਚ ਵਕਾਲਤ ਦਾ ਅਭਿਆਸ ਕਰ ਰਹੇ ਹਨ। ਬੀਤੇ ਦਿਨ ਪੁਲਿਸ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਕਿਰਪਾਨ ਅੰਦਰ ਨਾ ਲਿਜਾਣ ਦੀ ਗੱਲ ਕਹੀ।
so tweets are being watched and observed by AG, Everytime I enter SC I am held up at the gates I am not allowed inside, AG sahab kindly send this tweet to CJI also...
— Amritpal Singh Khalsa (@Motwanijayesh) February 6, 2019
ਵਕੀਲ ਦੇ ਮੁਤਾਬਕ, ਜਿਸ ਨਿਯਮ ਤਹਿਤ ਉਨ੍ਹਾਂ ਨੂੰ ਰੋਕਿਆ ਗਿਆ, ਉਹ ਸਿਰਫ਼ ਹਵਾਈ ਅੱਡਿਆਂ ਉਤੇ ਹੀ ਲਾਗੂ ਹੁੰਦਾ ਹੈ। ਪੁਲਿਸ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਕਿਰਪਾਨ 6 ਇੰਚ ਤੋਂ ਜ਼ਿਆਦਾ ਲੰਮੀ ਸੀ, ਜਿਸ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ। ਅੰਮ੍ਰਿਤਪਾਲ ਦਾ ਤਰਕ ਹੈ ਕਿ ਦੇਸ਼ ਦੇ ਕਾਨੂੰਨ ਵਿਚ ਕਿਤੇ ਵੀ ਕਿਰਪਾਨ ਦੀ ਲੰਬਾਈ ਬਾਰੇ ਕੁਝ ਨਹੀਂ ਲਿਖਿਆ। ਕਿਰਪਾਨ ਧਾਰਨ ਕਰਨ ਦੇ ਸਾਰੇ ਕਾਨੂੰਨੀ ਹੱਕ ਅਤੇ ਇਸ ਦੇ ਨਾਲ ਹੀ ਅਦਾਲਤ ਦਾ ਪਛਾਣ ਪੱਤਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕੋਰਟ ਦੇ ਬਾਹਰਲੇ ਗੇਟ ‘ਤੇ ਹੀ ਰੋਕ ਕੇ ਬੇਇੱਜ਼ਤ ਕੀਤਾ ਗਿਆ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਉਹੀ ਵਕੀਲ ਹਨ, ਜਿਨ੍ਹਾਂ ਨੇ ਸ਼ਾਹਰੁਖ਼ ਖ਼ਾਨ ਵਲੋਂ ਫ਼ਿਲਮ ਜ਼ੀਰੋ 'ਚ ਕਿਰਪਾਨ ਧਾਰਨ ਕੀਤੇ ਜਾਣ ਨੂੰ ਲੈ ਕੇ ਇਤਰਾਜ਼ ਪ੍ਰਗਟਾਇਆ ਸੀ ਪਰ ਹੁਣ ਉਨ੍ਹਾਂ ਨੂੰ ਅਪਣੀ ਕਿਰਪਾਨ ਕਾਰਨ ਰੋਕਿਆ ਗਿਆ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਇਸ ਮਾਮਲੇ ਦੀ ਸ਼ਿਕਾਇਤ ਭੇਜੀ ਹੈ ਤੇ ਜਵਾਬ ਦੀ ਉਡੀਕ ਕਰ ਰਹੇ ਹਨ।