CAA ਲਈ 'ਢਾਲ' ਬਣੇ ਅਕਾਲੀ ਆਗੂ, ਵਿਰੋਧ ਕਰਨ ਵਾਲਿਆਂ ਨੂੰ ਸੁਣਾਈਆਂ ਖਰੀਆਂ-ਖ਼ਰੀਆਂ!
Published : Feb 7, 2020, 6:11 pm IST
Updated : Feb 7, 2020, 6:22 pm IST
SHARE ARTICLE
file photo
file photo

ਨੌਕਰੀਆਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਘੇਰਿਆ

ਨਵੀਂ ਦਿੱਲੀ :  ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹਮਲਾਵਰ ਰੁਖ ਅਪਨਾਉਣ ਵਾਲੀ ਵਿਰੋਧੀ ਧਿਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿੰਤੂ-ਪ੍ਰੰਤੂ ਕੀਤਾ ਹੈ। ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਿਰਫ਼ ਸੀਏਏ ਬਾਰੇ ਹੀ ਗੱਲ ਕਰ ਰਹੀ ਹੈ ਜਦਕਿ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੁੱਦੇ ਹਨ।

PhotoPhoto

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਹੁਣ ਘੱਟ ਗਿਣਤੀਆਂ ਨਾਲ ਧੱਕੇ ਦੀਆਂ ਗੱਲਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਉਸ ਸਮੇਂ ਕਿੱਥੇ ਸਨ ਜਦੋਂ 1984 ਵਿਚ ਦਿੱਲੀ ਵਿਖੇ ਘੱਟ ਗਿਣਤੀਆਂ ਦਾ ਕਮਲੇਆਮ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਸਿਰਫ਼ ਗੱਲਾਂ ਕਰਨ ਤਕ ਹੀ ਸੀਮਤ ਹਨ।

PhotoPhoto

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ 'ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ 11 ਲੱਖ ਨੌਕਰੀਆਂ ਦੇਣ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਨੂੰ ਸਿਰਫ਼ 11 ਹਜ਼ਾਰ ਨੌਕਰੀਆਂ ਸਬੰਧੀ ਹੀ ਦੱਸ ਦੇਣ, ਜੋ ਉਨ੍ਹਾਂ ਵਲੋਂ ਦਿਤੀਆਂ ਗਈਆਂ ਹਨ।

PhotoPhoto

ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਗਰਿਕਤਾ ਸੋਧ ਕਾਨੂੰਨ ਬਾਰੇ ਪਹਿਲਾਂ ਵੀ ਸਟੈਂਡ ਬਦਲੇ ਜਾਂਦੇ ਰਹੇ ਹਨ। ਸੰਸਦ ਵਿਚ ਇਸ ਕਾਨੂੰਨ ਦੇ ਹੱਕ ਵਿਚ ਭੁਗਤਣ ਦੇ ਬਾਵਜੂਦ ਅਕਾਲੀ ਦਲ ਦੇ ਆਗੂ ਜਨਤਕ ਤੌਰ 'ਤੇ ਇਸ ਦਾ ਵਿਰੋਧ ਕਰ ਚੁੱਕੇ ਹਨ।

PhotoPhoto

ਇਸ ਨੂੰ ਲੈ ਕੇ ਸ਼੍ਰ੍ਰੋਮਣੀ ਅਕਾਲੀ ਦਲ ਨੂੰ ਵਿਰੋਧੀਆਂ ਦੀ ਮੁਖਾਲਫਤ ਦਾ ਸਾਹਮਣਾ ਵੀ ਕਰਨਾ ਪਿਆ ਸੀ। ਹੁਣ ਪਾਰਟੀ ਦੇ ਸੰਸਦ ਮੈਂਬਰ ਵਲੋਂ ਸੀਏਏ ਦੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਣ ਬਾਅਦ ਅਕਾਲੀ ਦਲ 'ਤੇ ਵੀ ਉਂਗਲ ਉਠਣੀ ਤੈਅ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement