
ਬੀਤੇ ਬੁੱਧਵਾਰ ਰਾਹੁਲ ਗਾਂਧੀ ਵੱਲੋਂ ਪ੍ਰਧਾਨਮੰਤਰੀ ਮੋਦੀ ਉੱਤੇ ਦਿੱਤੇ ਬਿਆਨ ਦਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਸ਼ੁੱਕਰਵਾਰ...
ਨਵੀਂ ਦਿੱਲੀ : ਬੀਤੇ ਬੁੱਧਵਾਰ ਰਾਹੁਲ ਗਾਂਧੀ ਵੱਲੋਂ ਪ੍ਰਧਾਨਮੰਤਰੀ ਮੋਦੀ ਉੱਤੇ ਦਿੱਤੇ ਬਿਆਨ ਦਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਸ਼ੁੱਕਰਵਾਰ ਨੂੰ ਇਸ ਬਿਆਨ ਉੱਤੇ ਲੋਕਸਭਾ ਵਿਚ ਜਮ ਕੇ ਹੰਗਾਮਾ ਹੋਇਆ। ਮਾਮਲਾ ਇੱਥੇ ਹੀ ਨਹੀਂ ਰੁਕਿਆ ਬਲਕਿ ਗੱਲ ਧੱਕਾ-ਮੁੱਕੀ ਤੱਕ ਪਹੁੰਚ ਗਈ ਜਿਸ ਤੋਂ ਬਾਅਦ ਸਦਨ ਕਾਰਵਾਈ ਮੁੱਤਲਵੀ ਕਰਨੀ ਪਈ।
File Photo
ਦਰਅਸਲ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ਪ੍ਰਧਾਨਮੰਤਰੀ ਮੋਦੀ ਨੂੰ ਡੰਡੇ ਮਾਰਨ ਵਾਲੇ ਬਿਆਨ ਦਾ ਜ਼ਿਕਰ ਕਰਦੇ ਹੋਏ ਆਲੋਚਨਾ ਕੀਤੀ ਜਿਸ 'ਤੇ ਸਪੀਕਰ ਓਮ ਬੀਰਲਾ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇੰਨੇ ਨੂੰ ਕਾਂਗਰਸ ਸੰਸਦ ਮੈਂਬਰ ਮਨੀਕਮ ਟੈਗੋਰ, ਹਰਸ਼ਵਰਧਨ ਦੀ ਸੀਟ ਉੱਤੇ ਪਹੁੰਚ ਗਏ ਅਤੇ ਦੋਵਾਂ ਦੇ ਵਿਚਾਲੇ ਬਹਿਰ ਸ਼ੁਰੂ ਹੋ ਗਈ।
File Photo
ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਵੀ ਵੈਲ ਵਿਚ ਆ ਗਏ ਅਤੇ ਮਨੀਕਮ ਟੈਗੋਰ ਨੂੰ ਫੜ ਲਿਆ ਜਿਸ ਤੋਂ ਬਾਅਦ ਧੱਕਾ-ਮੁੱਕੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਮੁਤਲਵੀ ਕਰ ਦਿੱਤੀ।
File Photo
ਲੋਕ ਸਭਾ ਵਿਚ ਮਚੇ ਹੰਗਾਮੇ ਤੋਂ ਬਾਅਦ ਕੇਂਦਰੀ ਮੰਤਰੀ ਹਰਸ਼ਵਧਨ ਨੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਰਾਹੁਲ ਗਾਂਧੀ ਦੇ ਪਿਤਾ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ ਤਾਂ ਉਹ ਅਜਿਹੀ ਟਿੱਪਣੀ ਕਿਵੇਂ ਕਰ ਸਕਦੇ ਹਨ ਕਿ ਲੋਕ ਪੀਐਮ ਨੂੰ ਡੰਡਿਆ ਨਾਲ ਕੁੱਟਣਗੇ ਅਤੇ ਦੇਸ਼ ਤੋਂ ਬਾਹਰ ਕੱਢ ਦੇਣਗੇ। ਅਸੀ ਇਸ ਦੀ ਨਿੰਦਿਆ ਕਰਦੇ ਹਾਂ।
File Photo
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੌਣਾਂ ਦੇ ਪ੍ਰਚਾਰ ਦੌਰਾਨ ਇਕ ਰੈਲੀ ਵਿਚ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੇ ਮਸਲੇ ਉੱਤੇ ਪ੍ਰਧਾਨਮੰਤਰੀ ਮੋਦੀ ਉੱਤੇ ਨਿਸ਼ਾਨਾ ਲਗਾਉਂਦਿਆ ਕਿਹਾ ਸੀ ਕਿ ਇਹ ਜੋ ਨਰਿੰਦਰ ਮੋਦੀ ਭਾਸ਼ਣ ਦੇ ਰਿਹਾ ਹੈ,6 ਮਹੀਨੇ ਬਾਅਦ ਇਹ ਘਰ ਤੋਂ ਬਾਹਰ ਨਹੀਂ ਨਿਕਲ ਪਾਵੇਗਾ। ਹਿੰਦੁਸਤਾਨ ਦੇ ਨੌਜਵਾਨ ਇਸ ਨੂੰ ਅਜਿਹੇ ਡੰਡੇ ਮਾਰਨਗੇ ਇਸ ਨੂੰ ਸਮਝਾ ਦੇਣਗੇ ਕਿ ਹਿੰਦੁਸਤਾਨ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤੇ ਬਿਨਾਂ ਇਹ ਦੇਸ਼ ਅੱਗੇ ਨਹੀਂ ਵੱਧ ਸਕਦਾ ਹੈ।