ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ 'ਤੇ ਡਟੇ 60 ਸਾਲਾ ਕਿਸਾਨ ਦੀ ਹੋਈ ਮੌਤ
Published : Feb 7, 2021, 11:57 am IST
Updated : Feb 7, 2021, 11:57 am IST
SHARE ARTICLE
farmer
farmer

ਵੱਖ ਵੱਖ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਬੇਵਕਤ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ।

ਸ੍ਰੀ ਮੁਕਤਸਰ ਸਾਹਿਬ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਹੱਦਾਂ ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੌਰਾਨ ਹੁਣ ਤੱਕ 100 ਤੋਂ ਵੀ ਵੱਧ ਕਿਸਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਅੱਜ ਇਕ ਹੋਰ ਕਿਸਾਨ ਦੀ ਦਿੱਲੀ ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

Farmers ProtestFarmers Protest

ਮਿਲੀ ਜਾਣਕਾਰੀ ਮੁਤਾਬਕ 60 ਸਾਲ ਪਿੰਡ ਧੂੜਕੋਟ ਰਣਸੀਂਹ ਜ਼ਿਲ੍ਹਾ ਮੋਗਾ ਦਾ ਰਹਿਣ ਵਾਲੇ 60 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਸੁਖਮੰਦਰ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

farmerfarmer

ਕਿਸਾਨ ਦੀ ਮੌਤ ਦੀ ਖ਼ਬਰ ਸੁਣ ਵੱਖ ਵੱਖ ਕਿਸਾਨ ਆਗੂਆਂ ਨੇ ਉਨ੍ਹਾਂ ਦੀ ਬੇਵਕਤ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement