
ਫਾਰੂਕੀ ਪਿਛਲੇ 35 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਬੰਦ ਸੀ।
ਇੰਦੌਰ -ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਬੀਤੀ ਰਾਤ ਅੰਤਰਿਮ ਜ਼ਮਾਨਤ ਦੇ ਕੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਫਾਰੂਕੀਪਿਛਲੇ 35 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਬੰਦ ਸੀ।
Munawar Faruqui
ਕੀ ਸੀ ਮਾਮਲਾ
ਫਾਰੂਕੀ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਹਿੰਦੂ ਦੇਵੀ ਦੇਵਤਿਆਂ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ। ਸੁਪਰੀਮ ਕੋਰਟ ਨੇ ਫਾਰੂਕੀ ਦੀ ਪਟੀਸ਼ਨ 'ਤੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਦੋਸ਼ ‘ਤੇ ਇਕ ਨੋਟਿਸ ਜਾਰੀ ਕੀਤਾ ਹੈ ਕਿ ਗ੍ਰਿਫਤਾਰੀ ਦੇ ਸਮੇਂ ਪੁਲਿਸ ਨੇ ਸੁਪਰੀਮ ਕੋਰਟ ਵੱਲੋਂ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਫਾਰੂਕੀ ਨੂੰ ਇਕ ਹੋਰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਯੂਪੀ ਪੁਲਿਸ ਦੀ ਗ੍ਰਿਫਤਾਰੀ ਤੋਂ ਵੀ ਬਚਾਅ ਦਿੱਤਾ ਹੈ। ਯੂਪੀ ਵਿਚ ਉਸ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ 'ਤੇ ਪਾਬੰਦੀ ਲਗਾਈ ਗਈ ਹੈ।
Munawar Faruqui
ਸੂਤਰਾਂ ਦੇ ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਨੇ ਇੰਦੌਰ ਦੇ ਚੀਫ਼ ਜਿਊਡੀਸ਼ੀਅਲ ਮੈਜਿਸਟਰੇਟ ਨੂੰ ਫ਼ੋਨ ਕਰਕੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਨਿਰਦੇਸ਼ ਦੇਖਣ ਦੀ ਅਪੀਲ ਕੀਤੀ ਗਈ। ਜਿਸ ਵਿਚ ਮੁਨੱਵਰ ਨੂੰ ਜ਼ਮਾਨਤ ਦੇਣ ਦੇ ਨਾਲ ਹੀ ਪ੍ਰੋਡਕਸ਼ਨ ਵਰੰਟ ’ਤੇ ਵੀ ਰੋਕ ਲਗਾ ਦਿੱਤੀ ਸੀ।