
ਜਸਟਿਸ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਨੇ ਦਿੱਤੀ ਦਲੀਲ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੋਰੋਨਾ ਵੈਕਸੀਨ ਲੈਣ ਲਈ ਰਜਿਸਟ੍ਰੇਸ਼ਨ ਦੇ ਸਮੇਂ ਆਧਾਰ ਕਾਰਡ ਦੇਣਾ ਲਾਜ਼ਮੀ ਨਹੀਂ ਹੈ।
Justice Surya Kant
ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਏ ਸੂਰਿਆ ਕਾਂਤ ਦੀ ਬੈਂਚ ਨੇ ਇਹ ਗੱਲਾਂ ਸੋਮਵਾਰ ਨੂੰ ਸੁਣਵਾਈ ਦੌਰਾਨ ਕਹੀਆਂ।
Justice-DY-chandrachud
ਦਰਅਸਲ ਸੁਪਰੀਮ ਕੋਰਟ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਕਿਹਾ ਗਿਆ ਸੀ ਕਿ ਕੁਝ ਟੀਕਾਕਰਨ ਕੇਂਦਰਾਂ 'ਤੇ ਆਧਾਰ ਕਾਰਡ ਲਈ ਦਬਾਅ ਪਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਤੋਂ ਜਵਾਬ ਮੰਗਿਆ ਸੀ।