Uniform Civil Code Bill: ਉੱਤਰਾਖੰਡ ਵਿਧਾਨ ਸਭਾ 'ਚ ਪਾਸ UCC ਬਿੱਲ, ਹੁਣ ਬਿਨ੍ਹਾਂ ਤਲਾਕ ਦੇ ਦੂਜੇ ਵਿਆਹ 'ਤੇ ਪਾਬੰਦੀ
Published : Feb 7, 2024, 7:10 pm IST
Updated : Feb 7, 2024, 7:10 pm IST
SHARE ARTICLE
UCC Bill passed in Uttarakhand Assembly news in punjabi
UCC Bill passed in Uttarakhand Assembly news in punjabi

Uniform Civil Code Bill: ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਉੱਤਰਾਖੰਡ

UCC Bill passed in Uttarakhand Assembly news in punjabi : ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਯੂਨੀਫਾਰਮ ਸਿਵਲ ਕੋਡ ਉੱਤਰਾਖੰਡ 2024 ਬਿੱਲ ਬੁੱਧਵਾਰ ਨੂੰ ਸਦਨ ਵਿਚ ਪਾਸ ਹੋ ਗਿਆ। ਵਿਧਾਨ ਸਭਾ ਵਿਚ ਯੂਸੀਸੀ ਬਿੱਲ ਪਾਸ ਹੋਣ ਤੋਂ ਬਾਅਦ, ਉੱਤਰਾਖੰਡ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ।

ਇਹ ਵੀ ਪੜ੍ਹੋ: Former female DSP Raka Gera News: 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ

ਇਸ ਪ੍ਰਸਤਾਵ ਨੂੰ ਆਵਾਜ਼ੀ ਵੋਟ ਨਾਲ ਪਾਸ ਕਰਨ ਤੋਂ ਪਹਿਲਾਂ ਬਿੱਲ 'ਤੇ ਬੋਲਦਿਆਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਨੇ ਜੋ ਸੁਪਨਾ ਦੇਖਿਆ ਸੀ, ਉਹ ਜ਼ਮੀਨੀ ਪੱਧਰ 'ਤੇ ਹਕੀਕਤ ਬਣਨ ਜਾ ਰਿਹਾ ਹੈ। ਅਸੀਂ ਇਤਿਹਾਸ ਰਚਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰਨਾਂ ਸੂਬਿਆਂ ਨੂੰ ਵੀ ਇਸੇ ਦਿਸ਼ਾ ਵੱਲ ਵਧਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Punjab News: ਅਤਿਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ

ਧਾਮੀ ਨੇ ਕਾਨੂੰਨ ਨਾਲ ਸਬੰਧਤ ਅਹਿਮ ਨੁਕਤੇ ਸਦਨ ਅੱਗੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਮਕਸਦ ਤੁਸ਼ਟੀਕਰਨ ਨਹੀਂ ਸਗੋਂ ਸਮਾਜ ਵਿੱਚ ਬਰਾਬਰੀ ਲਿਆਉਣਾ ਹੈ। ਧਾਮੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਸੀਂ ਉੱਤਰਾਖੰਡ ਦੇ ਲੋਕਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਅਸੀਂ ਯੂਸੀਸੀ ਕਾਨੂੰਨ ਬਣਾਵਾਂਗੇ ਅਤੇ ਇਸ ਲਈ ਇੱਕ ਡਰਾਫਟ ਕਮੇਟੀ ਬਣਾਵਾਂਗੇ। ਉੱਤਰਾਖੰਡ ਵਿੱਚ ਰਹਿਣ ਵਾਲੇ ਕਿਸੇ ਵੀ ਵਿਅਕਤੀ ਲਈ ਇੱਕ ਸਮਾਨ ਕਾਨੂੰਨ ਹੋਣਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਯੂਨੀਫਾਰਮ ਸਿਵਲ ਕੋਡ ਦੇ ਅਹਿਮ ਨੁਕਤਿਆਂ 'ਤੇ ਬੋਲਦਿਆਂ ਧਾਮੀ ਨੇ ਕਿਹਾ ਕਿ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪਤੀ ਜਾਂ ਪਤਨੀ ਦੇ ਜਿੰਦਾ ਹੋਣ 'ਤੇ ਦੂਜਾ ਵਿਆਹ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਵਾਂਗ, ਵਿਆਹ ਅਤੇ ਤਲਾਕ ਦੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਇਹ ਰਜਿਸਟ੍ਰੇਸ਼ਨ ਵੈੱਬ ਪੋਰਟਲ ਰਾਹੀਂ ਕੀਤੀ ਜਾ ਸਕਦੀ ਹੈ। ਜੇਕਰ ਕੋਈ ਆਪਣਾ ਪਹਿਲਾ ਵਿਆਹ ਲੁਕਾ ਕੇ ਦੂਜਾ ਵਿਆਹ ਕਰਦਾ ਹੈ ਤਾਂ ਰਜਿਸਟਰੇਸ਼ਨ ਰਾਹੀਂ ਪਤਾ ਲੱਗ ਜਾਵੇਗਾ। ਇਸ ਨਾਲ ਮਾਵਾਂ-ਭੈਣਾਂ ਨੂੰ ਸੁਰੱਖਿਆ ਦੀ ਭਾਵਨਾ ਮਿਲੇਗੀ।

(For more Punjabi news apart from UCC Bill passed in Uttarakhand Assembly news in punjabi  , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement