
ਮੌਕੇ 'ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ
A terrible fire broke out in slums in Delhi: ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ 'ਚ ਬੁੱਧਵਾਰ ਸ਼ਾਮ ਨੂੰ ਇਕ ਝੁੱਗੀ 'ਚ ਅਚਾਨਕ ਅੱਗ ਲੱਗ ਗਈ ਅਤੇ ਇਹ ਅੱਗ ਕਰੀਬ 80 ਝੁੱਗੀਆਂ 'ਚ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ।
ਮੌਕੇ 'ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਸਾਰੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਪੁਲਿਸ ਅਧਿਕਾਰੀ ਅਨੁਸਾਰ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਸ਼ਾਹਬਾਦ ਡੇਅਰੀ ਖੇਤਰ ਦੇ ਰੋਹਿਣੀ ਸੈਕਟਰ-27 ਨੇੜੇ ਇਕੱਠੇ 100 ਤੋਂ ਵੱਧ ਝੁੱਗੀਆਂ ਹਨ। ਬੁੱਧਵਾਰ ਸ਼ਾਮ ਨੂੰ ਇਕ ਝੁੱਗੀ 'ਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਆਪਣੇ ਤੌਰ 'ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਨੇੜਲੀਆਂ ਝੁੱਗੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਝੁੱਗੀਆਂ ਵਿੱਚ ਰਹਿਣ ਵਾਲੇ ਸਾਰੇ ਲੋਕ ਸੁਰੱਖਿਅਤ ਥਾਵਾਂ ਵੱਲ ਭੱਜ ਗਏ।